ਪੰਜਾਬੀ ਗਾਇਕ ਖਾਨ ਸਾਬ੍ਹ ਨੂੰ ਇੱਕ ਹੋਰ ਵੱਡਾ ਝਟਕਾ, ਮਾਂ ਦੇ ਦੇ.ਹਾਂ.ਤ ਤੋਂ ਕੁੱਝ ਦਿਨਾਂ ਬਾਅਦ ਪਿਤਾ ਦਾ ਦੇ.ਹਾਂ.ਤ

13 ਅਕਤੂਬਰ 2025: ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ(Punjabi singer Khan Saab) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਉਹ ਆਪਣੀ ਮਾਂ ਦੀ ਮੌਤ ਦੇ ਸੋਗ ਤੋਂ ਅਜੇ ਉੱਭਰ ਹੀ ਨਹੀਂ ਸਕੇ ਸਨ ਕਿ ਉਨ੍ਹਾਂ ਦੇ ਪਿਤਾ ਦਾ ਵੀ ਦੇਹਾਂਤ ਹੋ ਗਿਆ। ਗਾਇਕ ਖਾਨ ਸਾਬ੍ਹ ਦੇ ਪਿਤਾ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀ ਮਾਂ ਦਾ ਕੁਝ ਦਿਨ ਪਹਿਲਾਂ ਹੀ ਦੇਹਾਂਤ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ ਦੇ ਪਿਤਾ ਨੂੰ ਦਿਲ ਦਾ ਦੌਰਾ ਪਿਆ ਸੀ।

ਜ਼ਿਕਰਯੋਗ ਹੈ ਕਿ ਖਾਨ ਸਾਬ੍ਹ  ਦੀ ਮਾਂ ਸਲਮਾ ਪਰਵੀਨ ਦਾ 25 ਸਤੰਬਰ ਨੂੰ ਦੇਹਾਂਤ ਹੋ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਦੇਖ-ਰੇਖ ਹੇਠ ਸਨ। ਇਸ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ।

Read More: ਅਦਾਕਾਰ ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪੁਲਿਸ ਨੇ ਰਿਹਾਇਸ਼ ਦੀ ਸੁਰੱਖਿਆ ਵਧਾਈ

Scroll to Top