MLA ਮਨਜਿੰਦਰ ਸਿੰਘ ਲਾਲਪੁਰਾ

ਹਾਈ ਕੋਰਟ ‘ਚ MLA ਮਨਜਿੰਦਰ ਸਿੰਘ ਲਾਲਪੁਰਾ ਦੀ ਜ਼ਮਾਨਤ ‘ਤੇ ਸੁਣਵਾਈ ਟਲੀ

ਪੰਜਾਬ, 13 ਅਕਤੂਬਰ 2025: ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਜੇ ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। 22 ਸਤੰਬਰ ਨੂੰ ਉਨ੍ਹਾਂ ਨੇ ਹਾਈ ਕੋਰਟ ‘ਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੈਸ਼ਨ ਅਦਾਲਤ ਦੇ ਜੱਜ ਪ੍ਰੇਮ ਕੁਮਾਰ ਨੇ 2013 ਦੇ ਉਮਸਾ ਮਾਮਲੇ ‘ਚ ਵਿਧਾਇਕ ਲਾਲਪੁਰਾ ਅਤੇ ਹੋਰਾਂ ਨੂੰ ਐਸਸੀ/ਐਸਟੀ ਐਕਟ ਤਹਿਤ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਮਾਨਯੋਗ ਹਾਈ ਕੋਰਟ ਨੇ ਪਹਿਲਾਂ ਕੇਸ ਦੀ ਸੁਣਵਾਈ ਲਈ 13 ਅਕਤੂਬਰ ਦੀ ਤਰੀਕ ਨਿਰਧਾਰਤ ਕੀਤੀ ਸੀ, ਪਰ ਅੱਜ ਅਦਾਲਤ ਨੰਬਰ 13 ‘ਚ ਹੋਈ ਸੁਣਵਾਈ ਦੌਰਾਨ ਅਗਲੀ ਤਾਰੀਖ਼ 28 ਅਕਤੂਬਰ ਨਿਰਧਾਰਤ ਕੀਤੀ ਹੈ। ਇਸ ਫੈਸਲੇ ਤੋਂ ਬਾਅਦ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੀ ਸਜ਼ਾ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ।

Read More: MLA ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਕੈਦ ਦੀ ਸ਼ਜਾ ਸੁਣਾਈ

Scroll to Top