ਮਹਾਰਾਜਾ ਰਣਜੀਤ ਸਿੰਘ ਪੁਰਸਕਾਰ

CM ਨਾਇਬ ਸਿੰਘ ਸੈਣੀ ਨੂੰ “ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ” ਨਾਲ ਕੀਤਾ ਸਨਮਾਨਿਤ

ਹਰਿਆਣਾ, 13 ਅਕਤੂਬਰ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਅੱਜ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਵੱਕਾਰੀ “ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰੇਰਨਾਦਾਇਕ ਅਗਵਾਈ, ਸਮਾਜਿਕ ਸਦਭਾਵਨਾ ਪ੍ਰਤੀ ਵਚਨਬੱਧਤਾ ਅਤੇ ਹਰਿਆਣਾ ਦੇ ਸਿੱਖ ਭਾਈਚਾਰੇ ਦੀ ਭਲਾਈ ਲਈ ਨਿਰੰਤਰ ਯਤਨਾਂ ਦੇ ਸਨਮਾਨ ‘ਚ ਦਿੱਤਾ ਗਿਆ।

ਮੁੱਖ ਮੰਤਰੀ ਚੰਡੀਗੜ੍ਹ ਦੇ ਸੈਕਟਰ 18 ਸਥਿਤ ਟੈਗੋਰ ਥੀਏਟਰ ਵਿਖੇ ਹੋਏ ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅੱਜ ਮੇਰੇ ਲਈ ਇੱਕ ਬਹੁਤ ਹੀ ਪ੍ਰੇਰਨਾਦਾਇਕ ਅਤੇ ਦਿਲ ਨੂੰ ਛੂਹ ਲੈਣ ਵਾਲਾ ਮੌਕਾ ਹੈ, ਕਿਉਂਕਿ ਅਸੀਂ ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਇੱਕ ਕਿਤਾਬ ਦੇ ਰਿਲੀਜ਼ ਹੋਣ ਦੇ ਗਵਾਹ ਹਾਂ।”

CM Nayab Saini

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਡਾ. ਇਕਬਾਲ ਸਿੰਘ ਲਾਲਪੁਰਾ ਦੁਆਰਾ ਲਿਖੀ ਹਿੰਦੀ ਕਿਤਾਬ “ਤਿਲਕ ਜੰਜੂ ਕਾ ਰਾਖਾ” ਰਿਲੀਜ਼ ਕੀਤੀ। ਇਹ ਕਿਤਾਬ ਸਿੱਖਾਂ ਦੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਯਾਤਰਾਵਾਂ ਅਤੇ ਬੇਮਿਸਾਲ ਸਰਬੋਤਮ ਕੁਰਬਾਨੀ ਦਾ ਪੂਰੀ ਤਰ੍ਹਾਂ ਖੋਜਿਆ ਗਿਆ ਬਿਰਤਾਂਤ ਹੈ।

ਆਪਣੇ ਸੰਬੋਧਨ ‘ਚ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਭਾਰਤੀ ਇਤਿਹਾਸ ‘ਚ ਇੱਕ ਅਜਿਹਾ ਨਾਮ ਹੈ ਜਿਨ੍ਹਾਂ ਨੇ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ ‘ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਜਨਮ ਦਿਵਸ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੌਰਾਨ ਦੇਸ਼ ਭਰ ‘ਚ ਮਨਾਇਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਜਨਮ ਦਿਵਸ ‘ਤੇ ਉਨ੍ਹਾਂ ਦੀ ਯਾਦ ‘ਚ ਇੱਕ ਡਾਕ ਟਿਕਟ ਅਤੇ ਇੱਕ ਸਿੱਕਾ ਵੀ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ।

Read More: ਹਰਿਆਣਾ ਸਰਕਾਰ ਜੀਂਦ ਦੇ ਬਾਰੜ ਖੇੜਾ ‘ਚ ਖੋਲ੍ਹੇਗੀ ਉਪ-ਸਿਹਤ ਕੇਂਦਰ

Scroll to Top