ਡਾ. ਰਵਜੋਤ ਸਿੰਘ

ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ‘ਚ ਚੱਲ ਰਹੇ ਜਲ ਸਪਲਾਈ ਪ੍ਰੋਜੈਕਟਾਂ ਲਿਆ ਜਾਇਜ਼ਾ

ਚੰਡੀਗੜ੍ਹ, 15 ਅਕਤੂਬਰ 2025: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੇ ਦਿਨ ਸਮੀਖਿਆ ਬੈਠਕ ‘ਚ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ |

ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਛੇਤੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਲਈ ਜ਼ੋਨ-ਵਾਰ ਲਾਗੂਕਰਨ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ | ਇਸਦੇ ਕੈਬਿਨਟ ਮੰਤਰੀ ਨੇ ਅੰਮ੍ਰਿਤਸਰ ਤੇ ਜਲੰਧਰ ‘ਚ ਕਾਮਿਆਂ ਦੀ ਗਿਣਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ |

ਡਾ. ਰਵਜੋਤ ਸਿੰਘ ਨੇ ਮੈਸਰਜ਼ ਐਲ ਐਂਡ ਟੀ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਪਛਾਣ ਕੀਤੇ ਸਾਰੇ ਜ਼ੋਨਾਂ ‘ਚ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਸੜਕਾਂ ਦੀ ਮੁਰੰਮਤ ਲਈ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਜਾਣ। ਸਥਾਨਕ ਸਰਕਾਰਾਂ ਮੰਤਰੀ ਨੇ ਕੰਪਨੀ ਨੂੰ ਪ੍ਰੋਜੈਕਟ ਦੀ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਵਿਭਾਗੀ ਅਧਿਕਾਰੀਆਂ ਨੂੰ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਨਿਗਰਾਨੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।

Read More: ਹੈਪੀ ਫੋਰਜਿੰਗਜ਼ ਦਾ 438 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀ ਆਟੋ ਸਪਲਾਈ ਚੇਨ ਨੂੰ ਕਰੇਗਾ ਮਜ਼ਬੂਤ: ਸੰਜੀਵ ਅਰੋੜਾ

Scroll to Top