ਸ੍ਰੀ ਗੁਰੂ ਤੇਗ ਬਹਾਦਰ

ਕੈਬਿਨਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਸੰਬੰਧੀ ਸਮੀਖਿਆ ਬੈਠਕ

ਚੰਡੀਗੜ੍ਹ, 18 ਅਕਤੂਬਰ 2025: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਨੇ ਵੱਖ-ਵੱਖ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਸਮੀਖਿਆ ਬੈਠਕ ਕੀਤੀ |

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਲਾਹਕਾਰ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਦੀਪਕ ਬਾਲੀ ਦੀ ਪ੍ਰਧਾਨਗੀ ਹੇਠ ਸੈਰ-ਸਪਾਟਾ ਦਫ਼ਤਰ, ਸੈਕਟਰ 38 ਵਿਖੇ ਸਮੀਖਿਆ ਬੈਠਕ ਕੀਤੀ। ਇਸ ਬੈਠਕ ‘ਚ ਸਾਰੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਲ ਹੋਏ।

ਮੰਤਰੀਆਂ ਸਮੂਹ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ | ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਵੰਬਰ ਦਾ ਪੂਰਾ ਮਹੀਨਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹਿੰਮਤ, ਧਰਮ ਅਤੇ ਭਰੋਸੇ ਦੇ ਸਦੀਵੀ ਪੁੰਜ ਬਣੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਭਾਰਤ ਭਰ ਦੇ 28 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਨ੍ਹਾਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ।

Read More: ਪੰਜਾਬ ਦੇ ਮੰਤਰੀਆਂ ਵੱਲੋਂ CM ਸਿੱਧਾਰਮੱਈਆ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ

Scroll to Top