23 ਅਕਤੂਬਰ 2025: ਭਾਰਤ ਅਤੇ ਆਸਟ੍ਰੇਲੀਆ (India and Australia) ਵਿਚਕਾਰ ਚੱਲ ਰਹੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਐਡੀਲੇਡ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਇਸ ਮੈਚ ਵਿੱਚ ਜਿੱਤ ਨਾਲ ਸੀਰੀਜ਼ ਵਿੱਚ ਵਾਪਸੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਸਮੇਂ ਆਸਟ੍ਰੇਲੀਆ 1-0 ਨਾਲ ਅੱਗੇ ਹੈ।
ਆਸਟ੍ਰੇਲੀਆ ਵਿਰੁੱਧ ਦੂਜੇ ਵਨਡੇ ਮੈਚ ਵਿੱਚ ਭਾਰਤ ਨੇ ਹੌਲੀ ਸ਼ੁਰੂਆਤ ਕੀਤੀ ਹੈ। ਭਾਰਤ ਵੱਲੋਂ ਰੋਹਿਤ ਅਤੇ ਗਿੱਲ ਬੱਲੇਬਾਜ਼ੀ ਕਰਨ ਲਈ ਉਤਰੇ ਹਨ, ਪਰ ਟੀਮ ਪੰਜ ਓਵਰਾਂ ਬਾਅਦ ਬਿਨਾਂ ਕਿਸੇ ਨੁਕਸਾਨ ਦੇ ਸਿਰਫ਼ 14 ਦੌੜਾਂ ਹੀ ਬਣਾ ਸਕੀ ਹੈ। ਇਸ ਦੌਰਾਨ ਰੋਹਿਤ ਇੱਕ ਵਾਰ ਰਨ ਆਊਟ ਹੋਣ ਤੋਂ ਵੀ ਬਚ ਗਿਆ।
ਭਾਰਤ ਨੇ ਆਸਟ੍ਰੇਲੀਆ ਵਿਰੁੱਧ ਦੂਜੇ ਵਨਡੇ ਵਿੱਚ ਬੱਲੇਬਾਜ਼ੀ ਸ਼ੁਰੂ ਕੀਤੀ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਲਈ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਪਾਰੀ ਦੀ ਸ਼ੁਰੂਆਤ ਕੀਤੀ ਹੈ।
ਭਾਰਤ: ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ।
ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਮੈਥਿਊ ਸ਼ਾਰਟ, ਮੈਟ ਰੇਨਸ਼ਾ, ਐਲੇਕਸ ਕੈਰੀ (ਵਿਕਟਕੀਪਰ), ਕੂਪਰ ਕੌਨੋਲੀ, ਮਿਸ਼ੇਲ ਓਵਨ, ਜ਼ੇਵੀਅਰ ਬਾਰਟਲੇਟ, ਮਿਸ਼ੇਲ ਸਟਾਰਕ, ਐਡਮ ਜ਼ਾਂਪਾ, ਜੋਸ਼ ਹੇਜ਼ਲਵੁੱਡ।
Read More: IND W Vs AUS W : ਭਾਰਤ ਤੇ ਆਸਟ੍ਰੇਲੀਆ ਮਹਿਲਾ ਵਨਡੇ ਵਿਸ਼ਵ ਕੱਪ ‘ਚ ਕਰਨਗੇ ਇੱਕ ਦੂਜੇ ਦਾ ਸਾਹਮਣਾ