Punjab Weather News

ਮੌਸਮ ਬਾਰੇ ਨਵੀਂ ਅੱਪਡੇਟ, ਆਉਣ ਵਾਲੇ ਹਫ਼ਤੇ ਪੰਜਾਬ ਤੇ ਚੰਡੀਗੜ੍ਹ ‘ਚ ਸਾਫ਼ ਰਹੇਗਾ ਮੌਸਮ

23 ਅਕਤੂਬਰ 2025: ਦੀਵਾਲੀ (diwali) ਤੋਂ ਬਾਅਦ ਪੰਜਾਬ ਦੇ ਮੌਸਮ ਬਾਰੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਆਉਣ ਵਾਲੇ ਹਫ਼ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਇਸ ਸਮੇਂ ਦੌਰਾਨ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਅਤੇ ਲੋਕਾਂ ਨੂੰ ਦਿਨ ਵੇਲੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ, ਰਾਤ ​​ਨੂੰ ਥੋੜ੍ਹੀ ਜਿਹੀ ਠੰਢ ਮਹਿਸੂਸ ਹੋਵੇਗੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਦੇ ਅੰਤ ਤੱਕ ਇੱਕ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ, ਜਿਸ ਤੋਂ ਬਾਅਦ ਤਾਪਮਾਨ ਡਿੱਗੇਗਾ ਅਤੇ ਠੰਢ ਵਧੇਗੀ। ਇਸ ਦੇ ਨਾਲ ਹੀ ਇਹ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ‘ਤੇ ਪਟਾਕਿਆਂ ਅਤੇ ਆਤਿਸ਼ਬਾਜ਼ੀ ਦੀ ਜ਼ਿਆਦਾ ਵਰਤੋਂ ਕਾਰਨ, ਪੰਜਾਬ ਭਰ ਵਿੱਚ AQI ਚਿੰਤਾਜਨਕ ਪੱਧਰ ‘ਤੇ ਪਹੁੰਚ ਗਿਆ ਹੈ ਅਤੇ ਹਵਾ ਜ਼ਹਿਰੀਲੀ ਹੋ ਗਈ ਹੈ।

Read More: Punjab Weather: ਪੰਜਾਬ ਦੇ ਮੌਸਮ ‘ਚ ਆਇਆ ਬਦਲਾਅ, ਤਾਪਮਾਨ ਡਿੱਗਣ ਨਾਲ ਰਾਤਾਂ ਠੰਢੀਆਂ

Scroll to Top