ਗੁਹਾਟੀ 23 ਅਕਤੂਬਰ 2025: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕੀਤੀ|
ਦੱਸ ਦੇਈਏ ਕਿ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Tegh Bahadur Sahib Ji) ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਰਸਮੀ ਸੱਦਾ ਦਿੱਤਾ।
ਉੱਥੇ ਹੀ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ ਤੇ ਜੋਰ ਦਿੱਤਾ ਗਿਆ ਅਤੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।
Read More: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਪੰਜਾਬ ‘ਚ ਕੱਢੇ ਜਾਣਗੇ ਚਾਰ ਨਗਰ ਕੀਰਤਨ