ਹਰਿਆਣਾ, 23 ਅਕਤੂਬਰ 2025: ਹਰਿਆਣਾ ਸਰਕਾਰ ਮੁਤਾਬਕ ਸੂਬੇ ‘ਚ ਹੁਣ ਤੱਕ 2025-26 ਦੇ ਖਰੀਫ਼ ਖਰੀਦ ਸੀਜ਼ਨ ਦੌਰਾਨ 9,029.39 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੀ ਹੈ। ਇਸ ਨਾਲ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਯਕੀਨੀ ਬਣਾਈ ਹੈ |
ਹਰਿਆਣਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ‘ਚ ਹੈਫੇਡ, ਗੋਦਾਮਾਂ ਅਤੇ ਖੁਰਾਕ ਅਤੇ ਸਪਲਾਈ ਏਜੰਸੀਆਂ ਦੁਆਰਾ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ‘ਚ ਕੋਈ ਮੁਸ਼ਕਿਲ ਨਾ ਆਵੇ।
‘ਮੇਰੀ ਫਸਲ ਮੇਰਾ ਬਿਓਰਾ’ ਪੋਰਟਲ ‘ਤੇ ਰਜਿਸਟਰਡ ਕਿਸਾਨਾਂ ਤੋਂ ਝੋਨਾ ਖਰੀਦਿਆ ਜਾ ਰਿਹਾ ਹੈ। ਹੁਣ ਤੱਕ, ਸੂਬੇ ‘ਚ ‘ਮੇਰੀ ਫਸਲ ਮੇਰਾ ਬਿਓਰਾ’ ਪੋਰਟਲ ‘ਤੇ ਰਜਿਸਟਰਡ 252,693 ਕਿਸਾਨਾਂ ਤੋਂ ਝੋਨਾ ਖਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਹਰਿਆਣਾ ਭਰ ਦੀਆਂ ਮੰਡੀਆਂ ‘ਚ ਕੁੱਲ 4,994,349 ਲੱਖ ਮੀਟ੍ਰਿਕ ਟਨ ਝੋਨਾ ਆ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੀਆਂ ਮੰਡੀਆਂ ‘ਚੋਂ 4,022,926 ਲੱਖ ਮੀਟ੍ਰਿਕ ਟਨ ਝੋਨਾ ਚੁੱਕਿਆ ਹੈ। ਹੁਣ ਤੱਕ ਮੰਡੀਆਂ ‘ਚੋਂ 4,844,073 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਜਿਕਰਯੋਗ ਹੈ ਕਿ ਭਾਰਤ ਸਰਕਾਰ ਸੂਬੇ ‘ਚ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਝੋਨਾ ਖਰੀਦਦੀ ਹੈ, ਅਤੇ ਫਸਲ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੀ ਜਾਂਦੀ ਹੈ।
Read More: ਹਰਿਆਣਾ ਸਰਕਾਰ ਵੱਲੋਂ ਦੀਵਾਲੀ ਮੌਕੇ ਗੰਨੇ ਦੇ ਸਮਰਥਨ ਮੁੱਲ ‘ਚ ਵਾਧਾ