ਦਿੱਲੀ , 28 ਅਕਤੂਬਰ 2025: Delhi Airport News: ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 ‘ਤੇ ਏਅਰ ਇੰਡੀਆ ਦੇ ਜਹਾਜ਼ ਤੋਂ ਕੁਝ ਮੀਟਰ ਦੂਰ ਖੜ੍ਹੀ ਇੱਕ ਬੱਸ ‘ਚ ਅਚਾਨਕ ਅੱਗ ਲੱਗ ਗਈ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਏਅਰ ਇੰਡੀਆ SATS ਏਅਰਪੋਰਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦੀ ਸੀ, ਜੋ ਕਈ ਏਅਰਲਾਈਨਾਂ ਲਈ ਜ਼ਮੀਨੀ ਸੇਵਾਵਾਂ ਪ੍ਰਦਾਨ ਕਰਦੀ ਹੈ।
ਰਾਹਤ ਦੀ ਗੱਲ ਹੈ ਕਿ ਅੱਗ ਲੱਗਣ ਸਮੇਂ ਬੱਸ ‘ਚ ਕੋਈ ਯਾਤਰੀ ਨਹੀਂ ਸੀ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ ‘ਚ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਇੱਕ ਵੀਡੀਓ ‘ਚ ਬੱਸ ਪੂਰੀ ਤਰ੍ਹਾਂ ਅੱਗ ਦੀ ਲਪੇਟ ‘ਚ ਦਿਖਾਈ ਦੇ ਰਹੀ ਹੈ। ਫਾਇਰ ਬ੍ਰਿਗੇਡ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਘਟਨਾ ਦੀ ਜਾਂਚ ਜਾਰੀ ਹੈ।
Read More: ਜੈਪੁਰ ‘ਚ ਹਾਈ-ਟੈਂਸ਼ਨ ਲਾਈਨ ਨਾਲ ਟਕਰਾਈ ਬੱਸ, 3 ਦੀ ਮੌ.ਤ ਤੇ ਕਈਂ ਜ਼ਖਮੀ




