NEET question papers

ਪੰਜਾਬ ਪੁਲਿਸ ਵੱਲੋਂ 10.6 ਕਿੱਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ 241ਵੇਂ ਦਿਨ ਸੂਬੇ ਭਰ ‘ਚ 311 ਥਾਵਾਂ ‘ਤੇ ਛਾਪੇਮਾਰੀ ਕਰਕੇ 48 ਐਫ.ਆਈ.ਆਰ ਦਰਜ ਕੀਤੀਆਂ ਹਨ | ਪੁਲਿਸ ਮੁਤਾਬਕ ਸੂਬੇ ਭਰ ‘ਚ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਤੱਕ ਕੁੱਲ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਗਿਣਤੀ 34,362 ਹੋ ਗਈ ਹੈ।

ਪੁਲਿਸ ਦੇ ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 10.6 ਕਿੱਲੋ ਹੈਰੋਇਨ ਅਤੇ 1 ਕਿਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 311 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ 331 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਨੇ ਛਾਪੇਮਾਰੀ ਦੌਰਾਨ 94 ਜਣਿਆਂ ਨੂੰ ਕੀਤਾ ਗ੍ਰਿਫਤਾਰ, ਨਸ਼ਾ ਤੇ ਡਰੱਗ ਮਨੀ ਬਰਾਮਦ

ਵਿਦੇਸ਼

Scroll to Top