ਪੰਜਾਬ 'ਚ ਪਿਛਲੇ 24 ਘੰਟਿਆਂ

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ ਹੋਈਆਂ 13 ਮੌਤਾਂ

ਚੰਡੀਗੜ੍ਹ 8 ਫਰਵਰੀ 2022: ਪੰਜਾਬ ‘ਚ ਕੋਰੋਨਾ ਕੇਸਾਂ ‘ਚ ਜਿੱਥੇ ਗਿਰਾਵਟ ਦੇਖੀ ਜਾ ਰਹੀ ਹੈ |ਉੱਥੇ ਹੀ ਕੋਰੋਨਾ ਮਹਾਮਾਰੀ ਪੂਰੀ ਤਰ੍ਹਾਂ ਖਤਮ ਨਹੀਂ ਹੋਈ | ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 13 ਮੌਤਾਂ ਹੋਈਆਂ ਹਨ ਜਦੋਂ ਕਿ 505 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7451 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 753124 ਹੋ ਗਈ ਹੈ ਜਦੋਂ ਕਿ 728178 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ | ਪੰਜਾਬ ‘ਚ ਕੋਰੋਨਾ ਕੇਸਾਂ ‘ਚ ਜਿੱਥੇ ਗਿਰਾਵਟ ਮੱਦੇਨਜਰ ਸਕੂਲ, ਕਾਲਜਾਂ ਨੂੰ ਕੁਝ ਪਾਬੰਦੀਆਂ ਤਹਿਤ ਖੋਲਣ ਦੀ ਇਜਾਜ਼ਤ ਦਿੱਤੀ ਹੈ |

Scroll to Top