ਚੰਡੀਗੜ੍ਹ, 30 ਅਕਤੂਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਡੀਜੀਪੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਹਰੇਕ ਜ਼ਿਲ੍ਹੇ ‘ਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਸੂਬਾ ਪੱਧਰ ਤੇ ਇਕ ਡੀਜੀਪੀ ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ ਹੈ ਅਤੇ ਉਹ ਸਬੰਧੀ ਛੇਤੀ ਹੁਕਮ ਜਾਰੀ ਕਰ ਦੇਣਗੇ।
Read More: ਜਸਵੀਰ ਸਿੰਘ ਗੜ੍ਹੀ ਭਲਕੇ ਪੰਜਾਬ ਸਿਵਲ ਸਕੱਤਰੇਤ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ




