ਚੰਡੀਗੜ੍ਹ, 01 ਨਵੰਬਰ 2025: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਸਟਾਫ ਨੇ ਵਿਦਾਇਗੀ ਦਿੱਤੀ।
ਡੀਆਈਪੀਆਰ ਵਿਭਾਗ ‘ਚ 24 ਸਾਲਾਂ ਦੀ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਹਰਜੀਤ ਸਿੰਘ ਗਰੇਵਾਲ ਅਤੇ ਵਿਭਾਗ ‘ਚ 35 ਸਾਲ ਦੇ ਸੇਵਾਕਾਲ ਨਿਭਾਉਣ ਵਾਲੇ ਹਰਦੀਪ ਸਿੰਘ ਦੀ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਪ੍ਰਬੰਧਕੀ ਸੂਝ-ਬੂਝ ਲਈ ਭਰਵੀਂ ਸ਼ਲਾਘਾ ਕੀਤੀ।
ਹਰਜੀਤ ਗਰੇਵਾਲ ਅਤੇ ਹਰਦੀਪ ਸਿੰਘ ਦੇ ਡੀਆਈਪੀਆਰ ‘ਚ ਲੰਬੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਵਿਭਾਗ ਦੇ ਸਕੱਤਰ ਰਾਮਵੀਰ ਨੇ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਅਤੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਵਿਭਾਗ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।




