DGP ਗੌਰਵ ਯਾਦਵ

ਬਠਿੰਡਾ ਤੋਂ ਗ੍ਰਿਫ਼ਤਾਰ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ: DGP ਗੌਰਵ ਯਾਦਵ

ਬਠਿੰਡਾ, 01 ਨਵੰਬਰ 2025: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ‘ਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਮੁਤਾਬਕ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ। ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ‘ਚ ਕਾਮਯਾਬ ਹੋ ਗਿਆ ਸੀ।

ਇਸ ਕਾਰਵਾਈ ਬਾਰੇ ਏਡੀਜੀਪੀ, ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਮੁਲਜ਼ਮ ਰਣਜੀਤ ਸਿੰਘ ਉਰਫ਼ ਸੱਪ ਨੂੰ ਬਠਿੰਡਾ ਦੇ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ‘ਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਬਠਿੰਡਾ ਦੇ ਥਾਣਾ ਸੰਗਤ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਨੰਬਰ 139 ਮਿਤੀ 20.09.2025 ਪਹਿਲਾਂ ਹੀ ਦਰਜ ਹੈ।

Read More: ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਸੀਬੀਆਈ ਅਦਾਲਤ ‘ਚ ਪੇਸ਼ੀ

Scroll to Top