Punjab Weather News

Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਭਵਿੱਖਬਾਣੀ

ਪੰਜਾਬ, 05 ਨਵੰਬਰ 2025: Punjab Weather News: ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਚੰਡੀਗੜ੍ਹ ਸਮੇਤ ਪੂਰੇ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ ‘ਚ ਹਲਕਾ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਅੱਜ ਨੌਂ ਜ਼ਿਲ੍ਹਿਆਂ ‘ਚ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਅਤੇ ਕਈਂ ਥਾਵਾਂ ‘ਤੇ ਧੁੰਦ ਦੀ ਵੀ ਉਮੀਦ ਹੈ।

ਪਿਛਲੇ 24 ਘੰਟਿਆਂ ‘ਚ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਘੱਟ ਗਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਚੰਡੀਗੜ੍ਹ ‘ਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਪਰਾਲੀ ਸਾੜਨ ਦੇ 321 ਨਵੇਂ ਮਾਮਲੇ ਸਾਹਮਣੇ ਆਏ ਹਨ। ਖੰਨਾ ਦੀ ਹਵਾ ਸਭ ਤੋਂ ਵੱਧ ਪ੍ਰਦੂਸ਼ਿਤ ਹੋ ਗਈ ਹੈ, ਜਿਸਦਾ AQI 223 ਹੈ।

ਮੌਸਮ ਵਿਭਾਗ ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ ‘ਚ ਅਲੱਗ-ਅਲੱਗਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਅੱਜ ਤੋਂ ਤਿੰਨ ਦਿਨਾਂ ਬਾਅਦ ਰਾਤ ਦਾ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਘੱਟ ਜਾਵੇਗਾ।

Read More: Punjab Weather News: ਜਾਣੋ, ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਕਿਹੋ ਜਿਹਾ ਰਹੇਗਾ ਮੌਸਮ

Scroll to Top