ਲਾਰੈਂਸ ਗੈਂਗ

ਲੁਧਿਆਣਾ ਦੇ ਕਬੱਡੀ ਖਿਡਾਰੀ ਦੇ ਕ.ਤ.ਲ ਦੀ ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਲੁਧਿਆਣਾ, 05 ਨਵੰਬਰ 2025: ਲੁਧਿਆਣਾ ਦੇ ਸਮਰਾਲਾ ‘ਚ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦਾ ਕਤਲ ਦੀ ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਹੈ | ਗੈਂਗ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ।

ਪੋਸਟ ‘ਚ ਲਾਰੈਂਸ ਗੈਂਗ ਨੇ ਲਿਖਿਆ ਕਿ ਉਹ ਉਨ੍ਹਾਂ ਦੇ ਦੁਸ਼ਮਣਾਂ ਦਾ ਸਮਰਥਨ ਕਰ ਰਿਹਾ ਸੀ। ਉਨ੍ਹਾਂ ਨੇ ਇਹ ਵੀ ਧਮਕੀ ਦਿੱਤੀ ਕਿ ਉਨ੍ਹਾਂ ਦਾ ਸਮਰਥਨ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਛਾਤੀ ‘ਚ ਗੋਲੀ ਮਾਰ ਦੇਣਗੇ। “ਅਜਿਹੇ ਲੋਕ ਖੁਦ ਪਿੱਛੇ ਹਟ ਜਾਣ, ਨਹੀਂ ਤਾਂ ਅਸੀਂ ਜਾਣਦੇ ਹਾਂ ਕਿ ਉਨ੍ਹਾਂ ਨੂੰ ਕਿਵੇਂ ਖਤਮ ਕਰਨਾ ਹੈ |

ਜਿਕਰਯੋਗ ਹੈ ਕਿ ਕਬੱਡੀ ਖਿਡਾਰੀ ਗੁਰਵਿੰਦਰ ਮਾਣਕੀ ਪਿੰਡ ਦਾ ਰਹਿਣ ਵਾਲਾ ਸੀ। ਬਾਈਕ ਸਵਾਰ ਹਮਲਾਵਰਾਂ ਨੇ ਗੁਰਵਿੰਦਰ ਅਤੇ ਉਸਦੇ ਸਾਥੀ ਧਰਮਪਾਲ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ‘ਚ ਗੁਰਵਿੰਦਰ ਦੀ ਮੌਤ ਹੋ ਗਈ ਅਤੇ ਧਰਮਪਾਲ ਵੀ ਜ਼ਖਮੀ ਹੋ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਇਹ ਕਤਲ ਨਿੱਜੀ ਦੁਸ਼ਮਣੀ ਕਾਰਨ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ, ਤੇਜੀ (ਚੱਕ ਸਰਾਏ, ਖੰਨਾ ਦੇ ਰਹਿਣ ਵਾਲੇ), ਕਰਨ (ਮਾਦਪੁਰ ਦੇ ਰਹਿਣ ਵਾਲੇ) ਅਤੇ ਸਿੰਮੀ (ਬਾਲੀਓਂ ਦੇ ਰਹਿਣ ਵਾਲੇ) ਵਜੋਂ ਹੋਈ ਹੈ। ਹਾਲਾਂਕਿ, ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪਰਿਵਾਰ ਨੇ ਅਜੇ ਤੱਕ ਕਬੱਡੀ ਖਿਡਾਰੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਤਲਾਂ ਨੂੰ ਫੜੇ ਜਾਣ ਤੱਕ ਅੰਤਿਮ ਸਸਕਾਰ ਨਹੀਂ ਕਰਨਗੇ।

Read More: ਲੁਧਿਆਣਾ ‘ਚ ਨਕਾਬਪੋਸ਼ ਹਮਲਾਵਰਾਂ ਨੇ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕ.ਤ.ਲ

Scroll to Top