ਦਿੱਲੀ , 5 ਨਵੰਬਰ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਦਰਸ਼ਨ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੇ ਸੱਚ, ਦਇਆ, ਸਮਾਨਤਾ ਅਤੇ ਸੇਵਾ ਦੇ ਮਾਰਗ ‘ਤੇ ਚੱਲ ਕੇ ਹੀ ਸਮਾਜ ‘ਚ ਸ਼ਾਂਤੀ ਅਤੇ ਸਦਭਾਵਨਾ ਸਥਾਪਤ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ‘ਚ ਸ਼ਾਂਤੀ, ਖੁਸ਼ਹਾਲੀ ਅਤੇ ਲੋਕ ਭਲਾਈ ਲਈ ਪ੍ਰਾਰਥਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡਾ ਸਾਰਿਆਂ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
Read More: 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਗੁਰੂ ਸਾਹਿਬ ਸੰਬੰਧੀ 4 ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ




