ਚੰਡੀਗੜ੍ਹ 10 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵੱਖ ਵੱਖ ਪਾਰਟੀਆਂ ਸੂਬੇ ‘ਚ ਪੂਰੀ ਤਰ੍ਹਾਂ ਸਰਗਰਮ ਹਨ | ਇਸਦੇ ਚੱਲਦੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਕਿਹਾ ਹੈ ਕਿ ਡੂਰ ਟੂ ਡੋਰ ਡਿਜੀਟਲ ਐਪ ਲਾਂਚ ਕੀਤੀ ਗਈ ਹੈ। ਆਪ ਦੀ ਚੋਣ ਮੁਹਿੰਮ ਦਾ ਗੀਤ ਵੀ ਲਾਂਚ ਕੀਤਾ ਗਿਆ ਹੈ।ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ‘ਤੇ ਕਿਹਾ ਕਿ ਜਿਸ ਦੇ ਰਿਸ਼ਤੇਦਾਰ ਦੇ ਘਰ ਤੋਂ ਕਰੋੜਾਂ ਰੁਪਏ ਮਿਲਦੇ ਹਨ ਪਰ ਚੰਨੀ ਖੁਦ ਨੂੰ ਗਰੀਬ ਕਹਿੰਦੇ ਹਨ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਆ ਰਹੇ ਹਨ, ਤਾਂ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੁਮਲਾ ਪਾਰਟੀ ਹੈ। ਨਵਜੋਤ ਸਿੱਧੂ ਬਾਰੇ ਮਾਨ ਨੇ ਕਿਹਾ ਕਿ ਸਿੱਧੂ ਖੁਦ ਨੂੰ ਸ਼ੇਰ ਕਹਿੰਦੇ ਹਨ ਪਰ ਸਿੱਧੂ ਦੀ ਆਪਣੀ ਪਾਰਟੀ ਨੇ ਉਨ੍ਹਾਂ ਦਾ ਏਜੰਡਾ ਲਾਗੂ ਨਹੀਂ ਕੀਤਾ ਅਤੇ ਨਾ ਹੀ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ। ਇਸਦੇ ਨਾਲ ਹੀ ਨਸ਼ਿਆਂ ਦੇ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਨੌਜਵਾਨਾਂ ਦੇ ਇਲਾਜ ਲਈ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਸਮੇਂ ਪੰਜਾਬ ਦੇ ਕਾਂਗਰਸ ਤੇ ਅਕਾਲੀ ਦਲ ਨੇ ਕਿਸਾਨਾਂ ਦੇ ਹਿੱਤਾਂ ਦੀ ਪੂਰਤੀ ਨਹੀਂ ਕੀਤੀ।