7 ਨਵੰਬਰ 2025: ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ, ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ| ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਗੁੰਮ ਹੋਏ ਜ਼ਮੀਨੀ ਰਿਕਾਰਡ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।
ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ, ਟੀਮਾਂ ਨੇ ਹਿਮਾਚਲ, ਦਿੱਲੀ ਅਤੇ ਯੂਪੀ ਸਮੇਤ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਪਛਾਣ ਕੀਤੀ।
Read More: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ




