7 ਨਵੰਬਰ 2025: ਤਰਨਤਾਰਨ ਉਪ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਤਸਵੀਰ ਦੇ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗਾਦੀ ਨੇ ਇਸ ਸਬੰਧ ਵਿੱਚ ਕਾਂਗਰਸ ਪਾਰਟੀ (Congress party) ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ।
ਇਸ ਨੋਟਿਸ ਵਿੱਚ, ਕਮਿਸ਼ਨ ਨੇ ਮੈਂਬਰ ਐਮਪੀ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਨਿੱਜੀ ਤੌਰ ‘ਤੇ ਅਤੇ ਤਰਨਤਾਰਨ (Tarn Taran) ਦੇ ਡਿਪਟੀ ਕਮਿਸ਼ਨਰ ਨੂੰ 17 ਨਵੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਇਹ ਕਾਂਗਰਸ ਆਗੂਆਂ ਨੂੰ ਕਮਿਸ਼ਨ ਦਾ ਦੂਜਾ ਨੋਟਿਸ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਇਸ ਮਾਮਲੇ ਵਿੱਚ ਨੋਟਿਸ ਭੇਜਿਆ ਗਿਆ ਹੈ।
Read More: ਪੰਜਾਬ ਕਾਂਗਰਸ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ




