ਚੰਡੀਗੜ੍ਹ, 08 ਨਵੰਬਰ 2025: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੇ ਨਵੀਨੀਕਰਨ ਲਈ 20 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ।
ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ‘ਚ ਚੱਲ ਰਹੇ ਸੜਕੀ ਕਾਰਜਾਂ ਦਾ ਜਾਇਜ਼ਾ ਲਿਆ | ਬੈਂਸ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਸਟੈਂਡ ਤੋਂ ਭਗਤ ਰਵਿਦਾਸ ਚੌਂਕ ਤੱਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀਆਈਪੀ ਰੋਡ ਤੱਕ ਅਤੇ ਹੋਰ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ ਅਤੇ ਇਸ ਪਵਿੱਤਰ ਨਗਰੀ ਦੀਆਂ ਬਾਕੀ ਸੜਕਾਂ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ। ਜਿਸ ਨਾਲ ਸੰਗਤਾਂ ਨੂੰ ਕਾਫ਼ੀ ਫ਼ਾਇਦਾ ਮਿਲੇਗਾ |
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੜਕਾਂ ਦੇ ਨਵੀਨੀਕਰਨ ਕਾਰਜਾਂ ‘ਚ ਰਾਤ ਦੇ ਸਫ਼ਰ ਅਤੇ ਧੁੰਦ ਦੌਰਾਨ ਵਿਜ਼ੀਬਿਲਟੀ ਨੂੰ ਵਧਾਉਣ ਲਈ ਐਡਵਾਂਸਡ ਬਲਿੰਕਰ ਰਿਫਲੈਕਟ ਲਾਈਟਾਂ ਅਤੇ ਪ੍ਰੀਮੀਅਮ ਪ੍ਰੀਮਿਕਸ ਕਾਰਪੇਟਿੰਗ ਦਾ ਕੰਮ ਵੀ ਕੀਤਾ ਜਾ ਰਿਹਾ ਹੈ | ਸਿੱਖਿਆ ਮੰਤਰੀ ਨੇ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।
Read More: ਪੰਜਾਬ ਸਰਕਾਰ ਨੇ ਸੂਬੇ ‘ਚ 3,000 ਪੇਂਡੂ ਬੱਸ ਰੂਟਾਂ ਨੂੰ ਮੁੜ ਕੀਤਾ ਬਹਾਲ: ‘ਆਪ’




