Moga Civil Hospital

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਊ ਦਵਾਈਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਮੋਗਾ, 08 ਨਵੰਬਰ 2025: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਮੁਲਜ਼ਮ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਚੋਰੀ ਦੇ ਮੁਲਜ਼ਮ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ‘ਚ ਸ਼ਾਮਲ ਮੁਲਜ਼ਮ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।
ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਲਗਭਗ 20,000 ਵਿਅਕਤੀਆਂ ਨੇ ਨਸ਼ੇ ਦਾ ਸੇਵਨ ਛੱਡ ਦਿੱਤਾ ਹੈ।

ਕੇਸ ਦੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਦੀਵਾਲੀ ਵਾਲੀ ਰਾਤ ਨੂੰ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਕੋਲੋਂ ਕੁੱਲ 10,150 ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਮੁਲਜ਼ਮ ਨੇ 850 ਗੋਲੀਆਂ ਵੇਚ ਦਿੱਤੀਆਂ ਹਨ।

ਡਾ. ਬਲਬੀਰ ਸਿੰਘ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਵਿਆਪਕ ਯਤਨਾਂ ‘ਤੇ ਚਾਨਣਾ ਪਾਇਆ ਜਿਸ ‘ਚ 1400 ਡਾਕਟਰਾਂ ਦੀ ਭਰਤੀ, 1000 ਹੋਰ ਨਰਸਾਂ ਭਰਤੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਅਤੇ ਹਸਪਤਾਲਾਂ ‘ਚ 350 ਕਿਸਮਾਂ ਦੀਆਂ ਦਵਾਈਆਂ ਦੀ ਮੁਫ਼ਤ ਉਪਲਬਧਤਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੋਟ ਈਸੇ ਖਾਂ ਵਿਖੇ ਨਸ਼ਾ ਛੁਡਾਊ ਕੇਂਦਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਹੈ, ਜਿਸ ਜਰੀਏ ਹੁਣ ਤੱਕ ਹਜ਼ਾਰ ਦੇ ਕਰੀਬ ਵਿਅਕਤੀ ਨਸ਼ਾ ਛੱਡ ਚੁੱਕੇ ਹਨ।

Read More: ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੀ SSP ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਦੇ ਹੁਕਮ

Scroll to Top