ਚੰਡੀਗੜ੍ਹ 10 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਦੇ ਜਲੰਧਰ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪਿਛਲੀ ਵਾਰ ਪੀਐੱਮ ਮੋਦੀ ਜੀ ਦੀ ਪੰਜਾਬ ਰੈਲੀ ‘ਚ ਸੁਰੱਖਿਆ ‘ਚ ਕੁਤਾਹੀ ਕਰਨ ਦੀ ਸਾਜ਼ਿਸ਼ ਰਚੀ ਗਈ ਸੀ ਪਰ ਪੰਜਾਬ ਉਨ੍ਹਾਂ ਦੇ ਦਿਲ ‘ਚ ਵੱਸਦਾ ਹੈ। ਪੀਐੱਮ ਮੋਦੀ ਨੇ ਪੰਜਾਬ ਲਈ ਹੀ ਵੱਧ ਤੋਂ ਵੱਧ ਕੰਮ ਕੀਤੇ ਹਨ। ਇਸ ਦੌਰਾਨ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ 170 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਨੂੰ ਗਰੀਬ ਦੱਸ ਰਹੇ ਹਨ।
ਨਵੰਬਰ 23, 2024 5:08 ਪੂਃ ਦੁਃ