ਵੱਡੀ ਖਬਰ: ਅੰਮ੍ਰਿਤਸਰ ਦਿਹਾਤੀ ਦਾ SSP ਮੁਅੱਤਲ, ਲੱਗੇ ਗੰਭੀਰ ਦੋਸ਼

15 ਨਵੰਬਰ 2025: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਮੁਅੱਤਲ (Amritsar Rural SSP suspended) ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧਦੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਕੀਤੀ ਹੈ।

ਸਰਕਾਰੀ ਸੂਤਰਾਂ ਅਨੁਸਾਰ, ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਨਾ ਹੋਣ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਵਿੱਚ ਢਿੱਲ-ਮੱਠ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਸਰਕਾਰ ਨੇ ਇਹ ਸਖ਼ਤ ਕਾਰਵਾਈ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਗੈਂਗਸਟਰਾਂ ਵਿਰੁੱਧ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਤੁਰੰਤ ਅਤੇ ਠੋਸ ਕਾਰਵਾਈ ਯਕੀਨੀ ਬਣਾਉਣ ਦੀ ਚੇਤਾਵਨੀ ਦਿੱਤੀ।

Read More: ਜ਼ਮੀਨ ਘੁਟਾਲਾ ਮਾਮਲਾ: ਲੁਧਿਆਣਾ ‘ਚ ਸਾਬਕਾ ਮੰਤਰੀ ਆਸ਼ੂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Scroll to Top