ਚੰਡੀਗੜ੍ਹ, 15 ਨਵੰਬਰ 2025:ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਕਪੂਰਥਲਾ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ‘ਚ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।
ਇਸ ਮੌਕੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ ‘ਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ । ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਹਾਜ਼ਰੀ ਭਰੀ |
ਇਸਦੇ ਨਾਲ ਹੀ ਬਰਨਾਲਾ ਦੇ ਬਾਬਾ ਕਾਲਾ ਮਹਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਥਾਨਕ ਆਗੂਆਂ ਅਤੇ ਸੰਗਤ ਸਮੇਤ ਹਾਜ਼ਰੀ ਭਰੀ। ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।
Read More: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਮਾਗਮਾਂ ‘ਚ ਹੁਣ ਤੱਕ 12 ਲੱਖ ਤੋਂ ਵੱਧ ਸੰਗਤ ਪੁੱਜੀ




