ਜਲੰਧਰ , 15 ਨਵੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ DDPO ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।
ਵਿਜੀਲੈਂਸ ਬਿਊਰੋ ਮੁਤਾਬਕ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਕੀਤੀ। ਵਿਜੀਲੈਂਸ ਦੀ ਜਾਂਚ ਦੌਰਾਨ ਇਹ ਪਾਇਆ ਕਿ ਪਿੰਡ ਢੱਡਾ ‘ਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ‘ਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ ਸੀ।
ਜਾਂਚ ‘ਚ ਸਾਹਮਣੇ ਆਇਆ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਉਸਨੇ ਨੇ ਧਰਮਸ਼ਾਲਾ ਮਾਮਲੇ ‘ਚ ਉਨ੍ਹਾਂ ਦੇ ਪੱਖ ‘ਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾਹਾਂ ਕੋਲੋਂ 50 ਹਜ਼ਾਰ ਰੁਪਏ ਰਿਸ਼ਵਤ ਪ੍ਰਾਪਤ ਕੀਤੀ। ਰਿਸ਼ਵਤ ਦੇ ਪੈਸੇ ਲੈਣ ਦੀ ਘਟਨਾ ਦੀ ਵੀਡੀਓ-ਰਿਕਾਰਡਿੰਗ ਕੀਤੀ ।
Read More: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ




