ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਨਵੰਬਰ 2025: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘਾ ਦੁੱਖ ਦਾ ਪ੍ਰਗਟਾਇਆ ਹੈ। ਜਿਕਰਯੋਗ ਹੈ ਕਿ 67 ਸਾਲ ਦੇ ਨਲਿਨ ਅਚਾਰੀਆ ਦਾ ਬੀਤੇ ਦਿਨ ਸਵੇਰ ਦੇਹਾਂਤ ਹੋ ਗਿਆ। ਨਲਿਨ “ਹਿਮ ਪ੍ਰਭਾ” ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਨਲਿਨ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਵੀ ਰਹੇ ਸਨ।

ਨਲਿਨ ਅਚਾਰੀਆ ਆਪਣੇ ਪਿੱਛੇ ਪਤਨੀ, ਇੱਕ ਪੁੱਤਰ, ਨੂੰਹ ਅਤੇ ਪੋਤਾ-ਪੋਤੀ ਛੱਡ ਗਏ ਹਨ।
ਉਨ੍ਹਾਂ ਕਿਹਾ ਕਿ ਹਰਜੋਤ ਸਿੰਘ ਬੈਂਸ ਨੇ ਪੱਤਰਕਾਰੀ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ‘ਚ ਨਲਿਨ ਅਚਾਰੀਆ ਦੇ ਬਹੁਪੱਖੀ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੀ ਪ੍ਰਧਾਨਗੀ ਅਤੇ “ਹਿਮ ਪ੍ਰਭਾ” ‘ਚ ਸਟੀਕ ਅਗਵਾਈ ਨਾਲ ਉਨ੍ਹਾਂ ਨੇ ਅਮਿੱਟ ਛਾਪ ਛੱਡੀ ਹੈ।

ਹਰਜੋਤ ਸਿੰਘ ਬੈਂਸ ਨੇ ਦੁਖੀ ਪਰਿਵਾਰ ਅਤੇ ਸਕੇ-ਸੰਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀਂ ਨਿਵਾਸ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।

Read More: ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ RN ਕਾਂਸਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Scroll to Top