ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ

ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ

ਪੰਜਾਬ, 19 ਨਵੰਬਰ 2025: ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਬੁੱਧਵਾਰ ਨੂੰ ਦਿੱਲੀ ਲਿਆਂਦਾ ਗਿਆ ਹੈ। ਉਸਨੂੰ ਹਵਾਈ ਅੱਡੇ ਤੋਂ ਸਿੱਧਾ ਪਟਿਆਲਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਕੁੱਲ 200 ਜਣਿਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ‘ਚ ਤਿੰਨ ਭਾਰਤ ਤੋਂ ਵੀ ਸ਼ਾਮਲ ਹਨ।

ਅਨਮੋਲ ਤੋਂ ਇਲਾਵਾ ਦੋ ਹੋਰ ਪੰਜਾਬ ਨਾਲ ਸੰਬੰਧਿਤ ਹਨ। ਉਨ੍ਹਾਂ ਦੇ ਠਿਕਾਣਿਆਂ ਦਾ ਅਜੇ ਪਤਾ ਨਹੀਂ ਹੈ। ਗੈਂਗਸਟਰ ਅਨਮੋਲ ਅਪ੍ਰੈਲ 2024 ‘ਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ‘ਚ ਇੱਕ ਲੋੜੀਂਦਾ ਮੁਲਜ਼ਮ ਹੈ। ਉਹ ਪਿਛਲੇ ਸਾਲ ਮੁੰਬਈ ‘ਚ ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਮੁਲਜ਼ਮ ਵੀ ਹੈ। ਅਨਮੋਲ ਦਾ ਨਾਮ 2022 ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਵੀ ਸਾਹਮਣੇ ਆਇਆ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਅਨਮੋਲ ਨੂੰ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਦਾਖਲ ਹੋਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਭਾਰਤ ‘ਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਲੋੜੀਂਦੀ ਸੂਚੀ ‘ਚ ਹੈ। ਐਨਆਈਏ ਨੇ ਉਸਦੇ ਸਿਰ ‘ਤੇ ₹10 ਲੱਖ ਦਾ ਇਨਾਮ ਵੀ ਐਲਾਨਿਆ ਹੈ।

ਬਾਬਾ ਸਿੱਦੀਕੀ ਦੇ ਪੁੱਤਰ ਅਤੇ ਐਨਸੀਪੀ ਆਗੂ ਜ਼ੀਸ਼ਾਨ ਸਿੱਦੀਕੀ ਨੇ ਮੰਗਲਵਾਰ ਨੂੰ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਉਸਨੂੰ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਤੋਂ ਇੱਕ ਈਮੇਲ ਪ੍ਰਾਪਤ ਹੋਈ ਹੈ। ਇਸ ‘ਚ ਕਿਹਾ ਗਿਆ ਹੈ ਕਿ ਅਨਮੋਲ ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ। ਜ਼ੀਸ਼ਾਨ ਨੇ ਕਿਹਾ ਸੀ”ਅਨਮੋਲ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਸਦੇ ਅਪਰਾਧਾਂ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।”

Read More: ਮੋਹਾਲੀ ਅਦਾਲਤ ਵੱਲੋਂ ਅਸਲਾ ਐਕਟ ਮਾਮਲੇ ‘ਚ ਲਾਰੈਂਸ ਬਿਸ਼ਨੋਈ ਸਮੇਤ 3 ਜਣੇ ਬਰੀ

Scroll to Top