ਰਾਜਾ ਵੜਿੰਗ

ਰਾਜਾ ਵੜਿੰਗ ਨੇ ਕ.ਤ.ਲਾਂ ਦੀਆਂ ਵਾਰਦਾਤਾਂ ਤੇ ਹਮਲਿਆਂ ਪਿੱਛੇ ਸਾਜਿਸ਼ ਖ਼ਦਸ਼ਾ ਪ੍ਰਗਟਾਇਆ

ਚੰਡੀਗੜ੍ਹ, 19 ਨਵੰਬਰ 2025: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਨਾਜਬ ਅੰਦਰ ਮਿੱਥ ਕੇ ਕੀਤੇ ਜਾ ਰਹੇ ਹਮਲਿਆਂ ਅਤੇ ਕਤਲਾਂ ਪਿੱਛੇ ਕਿਸੇ ਖਤਰਨਾਕ ਸਾਜਿਸ਼ ਖ਼ਦਸ਼ਾ ਪ੍ਰਗਟਾਇਆ ਹੈ | ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਨ੍ਹਾਂ ਸਾਜਿਸ਼ਾਂ ਦਾ ਉਦੇਸ਼ ਸੰਵੇਦਨਸ਼ੀਲ ਸਰਹੱਦੀ ਸੂਬੇ ‘ਚ ਲੋਕਾਂ ਨੂੰ ਵੰਡਣਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਇਸ ਬੁਰਾਈ ਨੂੰ ਮੁੱਢੋਂ ਹੀ ਨਸ਼ਟ ਕਰਨ ਦੀ ਅਪੀਲ ਕੀਤੀ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਧਰਮ ਦਾ ਆਸਰਾ ਲੈਣ ਵਾਲੇ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਾਜ਼ਿਸ਼ ਉਦੋਂ ਵਧੇਰੇ ਘਾਤਕ ਹੁੰਦੀ ਹੈ, ਜਦੋਂ ਅਪਰਾਧੀ ਆਪਣੀਆਂ ਵਾਰਦਾਤਾਂ ਨੂੰ ਜਾਇਜ਼ ਠਹਿਰਾਉਣ ਅਤੇ ਕਿਸੇ ਧਾਰਮਿਕ ਕਾਰਨ ਹੇਠ ਛੁਪਣ ਦੀ ਕੋਸ਼ਿਸ਼ ਕਰਦੇ ਹਨ। ਇਸ ਸਬੰਧ ‘ਚ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਫਿਰੋਜ਼ਪੁਰ ‘ਚ ਆਰ.ਐਸ.ਐਸ. ਦੇ ਵਲੰਟੀਅਰ ਨਵੀਨ ਅਰੋੜਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਇੱਕ ਗਰੁੱਪ ਦਾ ਹਵਾਲਾ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੇ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਚੁੱਪੀ ਧਾਰ ਰੱਖੀ ਹੈ |

Read More: ਐਸਸੀ ਕਮਿਸ਼ਨ ਨੇ ਰਾਜਾ ਵੜਿੰਗ ਨੂੰ 8 ਦਿਨਾਂ ‘ਚ ਗ੍ਰਿਫ਼ਤਾਰ ਕਰਨ ਦੇ ਦਿੱਤੇ ਹੁਕਮ

Scroll to Top