ਪੰਜਾਬ ਵਿੱਤ ਵਿਭਾਗ

ਪੰਜਾਬ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ‘ਚ 115 ਅਸਾਮੀਆਂ ਦੀ ਭਰਤੀ ਨੂੰ ਮਨਜੂਰੀ

ਚੰਡੀਗੜ੍ਹ, 20 ਨਵੰਬਰ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ‘ਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤ ਕਰਨ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ‘ਚ ਹੋਮਿਓਪੈਥਿਕ ਮੈਡੀਕਲ ਅਫਸਰ (HMO) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ‘ਚ ਪੜਾਅਵਾਰ ਲਾਗੂ ਕੀਤੀ ਜਾਵੇਗੀ।

ਮੁਲਾਜ਼ਮ ਮੁੱਦਿਆਂ ਦੇ ਹੱਲ ਲਈ ਬਣਾਈ ਪੰਜਾਬ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਬੈਠਕ ਦੌਰਾਨ ਇਸ ਮੁੱਦੇ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਬੈਠਕ ਦੌਰਾਨ ਹੋਮਿਓਪੈਥਿਕ ਵਿਭਾਗ ਨੇ ਆਪਣੀ ਕਾਰਜ-ਕੁਸ਼ਲਤਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਉਠਾਉਂਦਿਆਂ ਇਹ ਪੱਖ ਰੱਖਿਆ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਵੱਖ-ਵੱਖ ਡਿਸਪੈਂਸਰੀਆਂ ਨੂੰ 100 ਫੀਸਦ ਸਮਰੱਥਾ ‘ਤੇ ਪ੍ਰਬੰਧਿਤ ਕਰਨ ਦੇ ਬਾਵਜੂਦ, ਵਿਭਾਗ ‘ਚ ਪਿਛਲੇ ਸਮੇਂ ਦੌਰਾਨ ਸਿਰਫ਼ 22 ਰੈਗੂਲਰ ਅਸਾਮੀਆਂ ਹੀ ਭਰੀਆਂ ਹਨ।

Read More: ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਮਨਜੂਰੀ: ਹਰਪਾਲ ਸਿੰਘ ਚੀਮਾ

ਵਿਦੇਸ਼

Scroll to Top