ਚੰਡੀਗੜ੍ਹ, 20 ਨਵੰਬਰ 2025: ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਸੱਦਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ | ਇਸ ਇਜਲਾਸ ‘ਚ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ ‘ਤੇ ਵਿਚਾਰ ਸਾਂਝੇ ਕਰਨਗੀਆਂ।




