ਚੰਡੀਗੜ੍ਹ, 20 ਨਵੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ‘ਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧੀ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ‘ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਹਨ।
ਪੰਜਾਬ ਵਿਜੀਲੈਂਸ ਮੁਤਾਬਕ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ‘ਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸਦੇ ਨਾਲ ਹੀ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਮਾਮਲੇ ਵੀ ਦਰਜ ਕੀਤੇ ਹਨ।
ਵਿਜੀਲੈਂਸ ਦੇ ਬੁਲਾਰੇ ਨੇ ਕਿਹਾ ਕਿ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਤੇ ਚੁਣੌਤੀ ਦਿੱਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਇਆ ਸੀ, ਜਿਸ ‘ਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਉਨ੍ਹਾਂ ਨੂੰ 4 ਸਾਲ ਦੀ ਕੈਦ ਸਮੇਤ 25,000 ਰੁਪਏ ਦਾ ਜੁਰਮਾਨਾ ਕੀਤਾ ਸੀ ।
Read More: ਵਿਜੀਲੈਂਸ ਬਿਊਰੋ ਵੱਲੋਂ ਜਲੰਧਰ DDPO ਦੀ ਰੀਡਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ




