Vote Chori News

ਪੰਜਾਬ ਕਾਂਗਰਸ ਨੇ ਹਾਈਕਮਾਂਡ ਨੂੰ ਕਥਿਤ ‘ਵੋਟ-ਚੋਰੀ’ ਖਿਲਾਫ਼ 26,85,828 ਦਸਤਖ਼ਤ ਸੌਂਪੇ

ਨਵੀਂ ਦਿੱਲੀ/ਚੰਡੀਗੜ੍ਹ, 20 ਨਵੰਬਰ 2025: ਪੰਜਾਬ ਕਾਂਗਰਸ ਦੇ ਆਗੂਆਂ ਨੇ ਕਥਿਤ ‘ਵੋਟ-ਚੋਰੀ’ ਖਿਲਾਫ਼ ਕਾਂਗਰਸ ਪਾਰਟੀ ਹਾਈਕਮਾਂਡ ਨੂੰ 26,85,828 ਦਸਤਖ਼ਤ ਸੌਂਪੇ ਹਨ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਪੰਜਾਬ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਨਰਲ ਸਕੱਤਰ ਸੰਗਠਨ ਕੇਸੀ ਵੇਣੂਗੋਪਾਲ ਨੂੰ ਦਸਤਖ਼ਤ ਕੀਤੇ ਫਾਰਮ ਸੌਂਪੇ ਹਨ।

ਭੁਪੇਸ਼ ਬਘੇਲ ਦਾ ਕਹਿਣਾ ਹੈ ਕਿ ਦੇਸ਼ ਦੇ ਹੋਰ ਹਿੱਸਿਆਂ ਦੀ ਤਰ੍ਹਾਂ ਪੰਜਾਬ ‘ਚ ਵੀ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਨੂੰ ਹੁੰਗਾਰਾ ਮਿਲਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਸੂਬੇ ਤੋਂ ਲਗਭਗ 27 ਲੱਖ ਦਸਤਖ਼ਤ ਮਿਲੇ ਹਨ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਦਾ ਕਹਿਣਾ ਹੈ ਕਿ ਵੋਟ ਚੋਰੀ ਵਿਰੁੱਧ ਮੁਹਿੰਮ ਨੂੰ ਪੰਜਾਬ ‘ਚ ਕਾਫ਼ੀ ਸਮਰਥਨ ਮਿਲਿਆ ਹੈ, ਜੋ ਵੋਟ ਚੋਰੀ ਖਿਲਾਫ਼ ਫਾਰਮਾਂ ‘ਤੇ ਦਸਤਖ਼ਤ ਕਰਨ ਵਾਲੇ ਲੋਕਾਂ ਦੀ ਗਿਣਤੀ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਤੋਂ ਇਲਾਵਾ, ਸੂਬਾ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਨੇ ਵੀ ਸੂਬੇ ‘ਚ ਵੋਟ ਚੋਰੀ ਖ਼ਿਲਾਫ ਲੋਕਾਂ ਨੂੰ ਲਾਮਬੰਦ ਕਰਨ ‘ਚ ਯੋਗਦਾਨ ਪਾਇਆ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਭਾਜਪਾ ਦੀ “ਵੋਟ ਚੋਰੀ” ਮੁਹਿੰਮ ਨੂੰ ਜ਼ਰੂਰ ਰੋਕੇਗਾ। ਉਨ੍ਹਾਂ ਕਿਹਾ ਕਿ ਉਹ ਪੂਰੇ ਵਿਸ਼ਵਾਸ ਅਤੇ ਪੂਰੀ ਗਰੰਟੀ ਨਾਲ ਕਹਿ ਸਕਦੇ ਹਨ ਕਿ ਪੰਜਾਬ ਵੋਟ ਚੋਰੀ ਨੂੰ ਰੋਕੇਗਾ। ਇਸ ਦੌਰਾਨ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਅਸਾਮ ਦੇ ਇੰਚਾਰਜ ਜਨਰਲ ਸਕੱਤਰ ਭੰਵਰ ਜਤਿੰਦਰ ਸਿੰਘ ਵੀ ਹਾਜ਼ਰ ਸਨ।

Read More: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਬਿਆਨ ‘ਤੇ ਭਖਿਆ ਵਿਵਾਦ, SC ਵੱਲੋਂ ਨੋਟਿਸ ਜਾਰੀ

Scroll to Top