ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ NDA ਕੈਡਿਟਾਂ ਲਈ ਹੋਸਟਲ ਦਾ ਉਦਘਾਟਨ

ਮੋਹਾਲੀ, 21 ਨਵੰਬਰ 2025: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੋਹਾਲੀ ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ।

ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ‘ਤੇ ਰੱਖਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ‘ਚ ਹੋਇਆ ਸੀ। ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾਈ ਸਹੂਲਤਾਂ ਨਾਲ ਲੈਸ ਹੈ, ਜਿਸ ‘ਚ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਉੱਚ ਪੱਧਰੀ ਫਿਟਨੈਸ ਸਹੂਲਤਾਂ ਸ਼ਾਮਲ ਹਨ, ਜੋ ਐਨਡੀਏ ਲਈ ਤਿਆਰੀ ਕਰ ਰਹੀਆਂ ਤਕਰਬੀਨ 40 ਮਹਿਲਾ ਕੈਡਿਟਾਂ ਲਈ ਇੱਕ ਢੁਕਵਾਂ ਮਾਹੌਲ ਪ੍ਰਦਾਨ ਕਰੇਗਾ। ਇਹ ਸਹੂਲਤ ਅਜਿਹੀਆਂ ਕੈਡਿਟਾਂ ਨੂੰ ਤਿਆਰੀ ਕਰ ਅਤੇ ਭਵਿੱਖ ਦੇ ਕਮਿਸ਼ਨਡ ਅਫ਼ਸਰਾਂ ਵਜੋਂ ਤਿਆਰ ਕਰਨ ‘ਚ ਅਹਿਮ ਭੂਮਿਕਾ ਨਿਭਾਏਗੀ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਜੁਲਾਈ 2023 ‘ਚ ਇਸ ਸੰਸਥਾ ਅੰਦਰ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ, ਜਿਸ ਨੂੰ ਰੱਖਿਆ ਸੇਵਾਵਾਂ ‘ਚ ਕਮਿਸ਼ਨਡ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ।

ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਨੇ ਐਨਡੀਏ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੀਆਂ ਉਨ੍ਹਾਂ ਲੇਡੀ ਕੈਡਿਟਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਨਾਮ ਕਮਿਸ਼ਨ ਵਾਸਤੇ ਸਿਫ਼ਾਰਸ਼ ਕੀਤੇ ਹਨ। ਇਨ੍ਹਾਂ ਲੜਕੀਆਂ ‘ਚ ਲੇਡੀ ਕੈਡੇਟ ਸਹਿਜਲਦੀਪ ਕੌਰ ਨੇ ਐਸਐਸਬੀ ਇੰਟਰਵਿਊ ‘ਚ ਪੂਰੇ ਭਾਰਤ ‘ਚੋਂ ਮੁੰਡਿਆਂ ਅਤੇ ਕੁੜੀਆਂ ‘ਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ ਅਤੇ ਅਜਿਹਾ ਕਰ ਕੇ ਦਿਖਾਉਣ ਵਾਲੀਆ ਉਹ ਪਹਿਲੀ ਲੜਕੀ ਹੈ।

ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ, ਜੋ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਵਰਦੀ ਪਹਿਨਣ ਅਤੇ ਦੇਸ਼ ਸੇਵਾ ਲਈ ਅਗਵਾਈ ਵਾਸਤੇ ਪ੍ਰੇਰਿਤ ਕਰਨ ਸਬੰਧੀ ਮਾਈ ਭਾਗੋ ਪ੍ਰੈਪਰੇਟਰੀ ਇਸਟੀਚਿਊਟ ਦੀ ਹਿੰਮਤੀ ਭਾਵਨਾ ਦਾ ਨਤੀਜਾ ਹੈ। ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਹਰ ਪੱਖੋਂ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਾਂ।

Read More: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ NDA ਤੇ ਹੋਰ ਰੱਖਿਆ ਅਕੈਡਮੀਆਂ ‘ਚ ਹੋਈ ਚੋਣ

Scroll to Top