ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ 2025: Punjab School Holiday: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਇਸ ਤਹਿਤ ਬਲਾਕ ਸ੍ਰੀ ਆਨੰਦਪੁਰ ਸਾਹਿਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਕੂਲ ਬੰਦ ਰਹਿਣਗੇ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਦੇ ਆਉਣ ਦੀ ਉਮੀਦ ਹੈ। ਸੰਗਤਾਂ ਦੀ ਆਮਦ ਜਾਰੀ ਹੈ, ਇਸ ਲਈ ਸੁਚਾਰੂ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਬਣਾਈ ਰੱਖਣ ਲਈ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਇਹ ਕਦਮ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ ਦੀ ਸੁਰੱਖਿਆ ਲਈ ਜ਼ਰੂਰੀ ਸੀ।
Read More: ਪੰਜਾਬ ਦੇ ਸਕੂਲਾਂ ‘ਚ 30 ਅਗਸਤ ਤੱਕ ਛੁੱਟੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫੌਜ ਨੇ ਸਾਂਭਿਆ ਮੋਰਚਾ




