3 ਦਸੰਬਰ 2025: ਕਪੂਰਥਲਾ (Kapurthala) ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 12ਵੀਂ ਜਮਾਤ ਦੀ ਵਿਦਿਆਰਥਣ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਉਥੇ ਹੀ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਇੱਕ ਨੌਜਵਾਨ ਨੇ ਸਾਰਿਕਾ (18) ਨੂੰ ਪਿਆਰ ਦੇ ਜਾਲ ਵਿੱਚ ਫਸਾਇਆ। ਫਿਰ ਉਹ ਉਸਨੂੰ ਆਪਣੇ ਨਾਲ ਵਿਆਹ ਕਰਨ ਲਈ ਮਜਬੂਰ ਕਰਨ ਲੱਗਾ। ਉਹ ਉਸਨੂੰ ਅਸ਼ਲੀਲ ਵੀਡੀਓ ਭੇਜ ਕੇ ਬਲੈਕਮੇਲ ਕਰ ਰਿਹਾ ਸੀ।ਜਿਸ ਕਾਰਨ ਸਾਰਿਕਾ ਦੇ ਵੱਲੋਂ ਇਹ ਕਦਮ ਚੁੱਕਿਆ ਗਿਆ| ਇਸ ਤੋਂ ਪਰੇਸ਼ਾਨ ਹੋ ਕੇ ਸਾਰਿਕਾ ਨੇ ਖੁਦਕੁਸ਼ੀ ਕਰ ਲਈ।
ਉਸਦੀ ਖੁਦਕੁਸ਼ੀ ਦੇ ਸਮੇਂ ਘਰ ਵਿੱਚ ਕੋਈ ਵੀ ਨਹੀਂ ਸੀ। ਉੱਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਅਤੇ ਲਾਸ਼ ਨੂੰ ਫੰਦੇ ਤੋਂ ਉਤਾਰ ਕੇ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਨੇ ਦੋਸ਼ੀ ਨੌਜਵਾਨ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
Read More: Kapurthala News: ਕਪੂਰਥਲਾ ਕੇਂਦਰੀ ਜੇਲ੍ਹ ‘ਚ ਬੰਦ ਕੈਦੀ ਦੀ ਸ਼ੱਕੀ ਹਲਾਤਾਂ ‘ਚ ਮੌ.ਤ




