ਚੰਡੀਗੜ੍ਹ, 4 ਦਸੰਬਰ 2025: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਿੱਲੀ ਪਹੁੰਚ ਗਏ ਹਨ। ਉਹ ਪ੍ਰਧਾਨ ਮੰਤਰੀ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ‘ਚ ਹਿੱਸਾ ਲੈਣਗੇ। ਇਹ ਦੌਰਾ ਸਿਰਫ਼ ਇੱਕ ਕੂਟਨੀਤਕ ਰਸਮ ਨਹੀਂ ਹੈ, ਸਗੋਂ ਬਦਲਦੇ ਵਿਸ਼ਵ ਹਾਲਾਤਾਂ ‘ਚ ਭਾਰਤ-ਰੂਸ ਸਬੰਧਾਂ ‘ਚ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਮੰਨਿਆ ਜਾ ਰਿਹਾ ਹੈ।
ਰੂਸ ਦੇ ਰਾਸ਼ਟਰਪਤੀ ਪੁਤਿਨ ਭਾਰਤ ਦੇ ਦੋ ਦਿਨਾਂ ਦੇ ਦੌਰੇ ‘ਤੇ ਹਨ। ਪੁਤਿਨ 5 ਦਸੰਬਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ‘ਚ ਸ਼ਾਮਲ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਪਾਲਮ ਹਵਾਈ ਅੱਡੇ ‘ਤੇ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਪੁਤਿਨ ਦਾ ਸਵਾਗਤ ਕੀਤਾ ਹੈ।
ਇਸਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਅੱਜ ਰੂਸ ਦੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ‘ਚ, ਉਨ੍ਹਾਂ ਕਿਹਾ, “ਅੱਜ ਰੂਸੀ ਸੰਘ ਦੇ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨਾਲ ਮੁਲਾਕਾਤ ਕੀਤੀ। ਸਿਹਤ ਖੇਤਰ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਸਿਹਤ ਖੇਤਰ ‘ਚ ਦੁਵੱਲੇ ਸਹਿਯੋਗ ਅਤੇ ਭਾਈਵਾਲੀ ਨੂੰ ਵਧਾਉਣ ਲਈ ਸਹਿਮਤ ਹੋਏ। ਦੋਵਾਂ ਧਿਰਾਂ ਨੇ ਕਿਫਾਇਤੀ ਅਤੇ ਗੁਣਵੱਤਾ ਵਾਲੀ ਸਿਹਤ ਸੰਭਾਲ ਤੱਕ ਪਹੁੰਚ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।”
ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਪੁਤਿਨ ਦੀ ਯਾਤਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ‘ਚ ਮਹੱਤਵਪੂਰਨ ਯੋਗਦਾਨ ਪਾਵੇਗੀ। ਰਾਸ਼ਟਰਪਤੀ ਪੁਤਿਨ ਕਾਰੋਬਾਰੀਆਂ ਦੇ ਇੱਕ ਵੱਡੇ ਸਮੂਹ ਨਾਲ ਯਾਤਰਾ ਕਰ ਰਹੇ ਹਨ।
Read More: ਰੂਸ ‘ਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਦੀ PM ਮੋਦੀ ਨੂੰ ਅਪੀਲ, ਪੁਤਿਨ ਕੋਲ ਵਾਪਸੀ ਲਈ ਕਰਨ ਗੱਲਬਾਤ




