IIT ਮਦਰਾਸ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ IIT ਮਦਰਾਸ ਨਾਲ ਮਿਲਾਇਆ ਹੱਥ

ਚੰਡੀਗੜ੍ਹ, 05 ਦਸੰਬਰ 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ‘ਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਵਿਕਸਿਤ ਕੀਤਾ ਜਾਵੇਗਾ।

ਇਸ ਸੰਬੰਧੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਅਹਿਮ ਪ੍ਰੋਗਰਾਮ ਤਹਿਤ 5,000 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ, ਕਰੀਅਰ ਬਾਰੇ ਵਿਕਲਪਾਂ ਸਬੰਧੀ ਸਟੀਕ ਜਾਣਕਾਰੀ ਦੇਣ ਅਤੇ ਕਰੀਅਰ ਦੀ ਚੋਣ ਬਾਰੇ ਮੱਦਦ ਕਰ ਸਕਣ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਬੁਨਿਆਦੀ ਕਰੀਅਰ ਕਾਊਂਸਲਿੰਗ, ਕਲਾਸਰੂਮ ਸੈਸ਼ਨਾਂ ਲਈ ਹੁਨਰ ਅਤੇ ਵਨ-ਟੂ-ਵਨ ਗਾਈਡੈਂਸ ਤਹਿਤ ਮੁਫਤ ਔਨਲਾਈਨ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ ਅਧਿਆਪਕ ਟੌਪ 100 ਉੱਚ-ਮੰਗ ਵਾਲੇ ਕਰੀਅਰਾਂ, ਢਾਂਚਾਗਤ ਮੁਲਾਂਕਣ ਸਾਧਨਾਂ ਅਤੇ ਕੌਮੀ ਅਤੇ ਆਲਮੀ ਪੱਧਰ ’ਤੇ ਉੱਭਰ ਰਹੇ ਕਰੀਅਰ ਰੁਝਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਅਧਿਆਪਕਾਂ ਲਈ ਸੂਬਾ-ਪੱਧਰੀ ਕਰੀਅਰ ਕਾਉਂਸਲਿੰਗ ਗਾਈਡੈਂਸ ਪ੍ਰੋਗਰਾਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਬੈਂਸ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਇਹ ਸਾਰੇ ਅਧਿਆਪਕ, ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਮਰੱਥਾ ਦੀ ਪਛਾਣ ਕਰਨ, ਨਵੇਂ ਯੁੱਗ ਦੇ ਪੇਸ਼ਿਆਂ ਦੀ ਪੜਚੋਲ ਕਰਨ ਅਤੇ ਸਬੂਤ ਅਤੇ ਯੋਗਤਾ ’ਤੇ ਆਧਾਰਿਤ ਰਸਤੇ ਚੁਣਨ ‘ਚ ਮੱਦਦ ਕਰਨ ਲਈ ਸਮਰੱਥ ਹੋ ਜਾਣਗੇ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪੇਂਡੂ ਅਤੇ ਪਛੜੇ ਖੇਤਰਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਣ ਦੀ ਆਸ ਹੈ, ਜਿਸ ਨਾਲ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਗਾਈਡੈਂਸ ਤੱਕ ਆਸਾਨ ਪਹੁੰਚ ਮਿਲੇਗੀ ,ਜੋ ਪਹਿਲਾਂ ਪ੍ਰਾਈਵੇਟ ਕਾਊਂਸਲਰਾਂ ਤੱਕ ਸੀਮਿਤ ਸੀ। ਅਗਲੇ ਕੁਝ ਮਹੀਨਿਆਂ ‘ਚ ਹਜ਼ਾਰਾਂ ਅਧਿਆਪਕ ਨਵੇਂ ਹੁਨਰ, ਨਵੇਂ ਵਿਸ਼ਵਾਸ ਅਤੇ ਲੱਖਾਂ ਬੱਚਿਆਂ ਦੇ ਭਵਿੱਖ ਨੂੰ ਆਕਾਰ ਦੇਣ ਦੀ ਨਵੀਂ ਯੋਗਤਾ ਪ੍ਰਾਪਤ ਕਰਨਗੇ।

Read More: ਜਾਪਾਨ ਦੀ ਟੋਪਨ ਕੰਪਨੀ ਪੰਜਾਬ ‘ਚ 400 ਕਰੋੜ ਰੁਪਏ ਦਾ ਕਰੇਗੀ ਨਿਵੇਸ਼: ਹਰਜੋਤ ਸਿੰਘ ਬੈਂਸ

ਵਿਦੇਸ਼

Scroll to Top