ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 79 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ, 1.2 ਕਿੱਲੋ ਹੈਰੋਇਨ ਬਰਾਮਦ

ਚੰਡੀਗੜ੍ਹ, 05 ਦਸੰਬਰ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਲਗਾਤਾਰ 279ਵੇਂ ਦਿਨ ਸ਼ੁੱਕਰਵਾਰ ਨੂੰ 284 ਥਾਵਾਂ ’ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਸੂਬੇ ਭਰ ‘ਚ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 69 ਐਫ.ਆਈ.ਆਰ ਦਰਜ ਕੀਤੀਆਂ। ਪੁਲਿਸ ਮੁਤਾਬਕ 279 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,254 ਹੋ ਗਈ ਹੈ।

ਪੁਲਿਸ ਮੁਤਾਬਕ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.2 ਕਿੱਲੋ ਹੈਰੋਇਨ, 2 ਕਿੱਲੋ ਗਾਂਜਾ, 519 ਨਸ਼ੀਲੀਆਂ ਗੋਲੀਆਂ ਅਤੇ 18,300 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਪੰਜਾਬ ਪੁਲਿਸ ਨੇ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 284 ਥਾਵਾਂ ਤੇ ਛਾਪੇਮਾਰੀਆਂ ਕੀਤੀਆਂ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 301 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: Punjab Police Recruitment 2025 : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਰਜਿਸ਼ਟ੍ਰੇਸ਼ਨ ਸ਼ੁਰੂ, ਇੰਝ ਕਰੋ ਅਪਲਾਈ

Scroll to Top