ਪੁਲਿਸ ਦਾ ਰਾਜਨੀਤੀਕਰਨ ਚਿੰਤਾ ਦਾ ਵਿਸ਼ਾ: ਸੁਨੀਲ ਜਾਖੜ

ਚੰਡੀਗੜ੍ਹ 10 ਦਸੰਬਰ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਲੋਂ (HC) ਅੱਜ (ਬੁੱਧਵਾਰ) ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਪਟਿਆਲਾ ਪੁਲਿਸ ਅਧਿਕਾਰੀਆਂ ਦੀ ਕਥਿਤ ਆਡੀਓ ਰਿਕਾਰਡਿੰਗ ਵਾਇਰਲ ਹੋਣ ਦੇ ਮਾਮਲੇ ਦੀ ਸੁਣਵਾਈ ਹੋਈ ।

ਉਥੇ ਹੀ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ, ਜਦੋਂ ਕਿ ਐਸਐਸਪੀ ਸੰਗਰੂਰ ਸਰਤਾਜ ਸਿੰਘ ਨੂੰ ਉਨ੍ਹਾਂ ਦੀ ਜਗ੍ਹਾ ਵਾਧੂ ਚਾਰਜ ਦਿੱਤਾ ਗਿਆ ਹੈ। ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵੱਲੋਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

ਉਥੇ ਹੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ਵਿੱਚ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਜਾਖੜ ਨੇ ਕਿਹਾ ਕਿ ਅਦਾਲਤੀ ਸੁਣਵਾਈ ਤੋਂ ਪਹਿਲਾਂ ਪਟਿਆਲਾ ਦੇ ਐਸਐਸਪੀ ਨੂੰ ਛੁੱਟੀ ‘ਤੇ ਭੇਜ ਕੇ  ਸਰਕਾਰ ਨੇ ਮੰਨਿਆ ਹੈ ਕਿ ਉਨ੍ਹਾਂ ਦਾ ਇਰਾਦਾ ਚੋਣਾਂ ਵਿੱਚ ਧਾਂਦਲੀ ਕਰਨ ਲਈ ਪੁਲਿਸ ਦੀ ਦੁਰਵਰਤੋਂ ਕਰਨਾ ਸੀ। ਪਰ ਮਾਮਲਾ ਇੱਥੇ ਹੀ ਖਤਮ ਨਹੀਂ ਹੁੰਦਾ। ਪੰਜਾਬ ਦੀ ਸਮਰੱਥ ਪੁਲਿਸ ਫੋਰਸ ਦਾ ਰਾਜਨੀਤਿਕਕਰਨ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਹ ਤਰਨਤਾਰਨ ਚੋਣਾਂ ਦੌਰਾਨ ਵੀ ਸਾਬਤ ਹੋਇਆ ਸੀ। ਇਹ ਲੋਕਤੰਤਰ ਲਈ ਖ਼ਤਰਾ ਹੈ। ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ।

Read More: ਚੰਡੀਗੜ੍ਹ ਦੀ ਲੈਬ ‘ਚ ਹੋਵੇਗੀ ਕਥਿਤ ਆਡੀਓ ਰਿਕਾਰਡਿੰਗ ਦੀ ਜਾਂਚ, ਹਾਈਕੋਰਟ ਨੇ ਦਿੱਤੇ ਆਦੇਸ਼

Scroll to Top