ਪੰਜਾਬ SC ਕਮਿਸ਼ਨ

ਜਸਵੀਰ ਗੜ੍ਹੀ ਨੇ CM ਭਗਵੰਤ ਮਾਨ ਨੂੰ SC ਕਮਿਸ਼ਨ ਦੇ ਕੰਮਕਾਜ ਬਾਰੇ ਕਰਵਾਇਆ ਜਾਣੂ

ਚੰਡੀਗੜ੍ਹ, 12 ਦਸੰਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ ਦਲਿਤ ਵਰਗ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਕਮਿਸ਼ਨ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ।

ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਨਾਲ ਹੀ ਕਮਿਸ਼ਨ ਨੂੰ ਰਹੀਆਂ ਸਮੱਸਿਆਵਾਂ ਬਾਰੇ ਲਿਖਤੀ ਰਿਪੋਰਟ ਪੇਸ਼ ਲਈ ਕਿਹਾ ਗਿਆ ਤਾਂ ਜੋ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਰਿਪੋਰਟ ਛੇਤੀ ਹੀ ਮੁੱਖ ਮੰਤਰੀ ਨੂੰ ਪੇਸ਼ ਕਰ ਦਿੱਤੀ ਜਾਵੇਗੀ। ਜਸਵੀਰ ਗੜ੍ਹੀ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜਾਪਾਨ ਅਤੇ ਦੱਖਣੀ ਕੋਰੀਆ ਦਾ ਸਫ਼ਲ ਦੌਰਾ ਕਰਨ ਲਈ ਮੁਬਾਰਕਬਾਦ ਦਿੱਤੀ।

Read More: SC ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਿਤ

ਵਿਦੇਸ਼

Scroll to Top