ਲੁਧਿਆਣਾ ਜ਼ਿਮਨੀ ਚੋਣ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਲਈ ਵੋਟਿੰਗ ਸਮਾਪਤ, 17 ਦਸੰਬਰ ਨੂੰ ਐਲਾਨੇ ਜਾਣਗੇ ਨਤੀਜੇ

14 ਦਸੰਬਰ 2025: ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ (Zila Parishad and Panchayat elections) ਲਈ ਅੱਜ ਵੋਟਿੰਗ ਹੋਈ ਹੈ। ਪੰਚਾਇਤ ਸੰਮਤੀ ਲਈ 8,098 ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 1,249 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ।

ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਸੀ ਤੇ ਸ਼ਾਮ 4 ਵਜੇ ਤੱਕ ਜਾਰੀ ਰਹੀ। ਜੋ ਕਿ ਹੁਣ ਸਮਾਪਤ ਹੋ ਗਈ ਹੈ| ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕੀਤੀ ਗਈ। ਉਥੇ ਹੀ ਦੱਸ ਦੇਈਏ ਕਿ ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

Read More: ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ, ਬੈਲਟ ਪੇਪਰਾਂ ਰਹੀ ਵੋਟਿੰਗ

 

 

ਵਿਦੇਸ਼

Scroll to Top