ਮੋਹਾਲੀ, 15 ਦਸੰਬਰ 2025: ਮੋਹਾਲੀ ਦੇ ਸੋਹਾਣਾ ‘ਚ ਇੱਕ ਕਬੱਡੀ ਮੈਚ ਦੌਰਾਨ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ‘ਤੇ ਮੌਜੂਦ ਕਬੱਡੀ ਮੈਚ ਦੇਖਣ ਆਏ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਨੇ ਕਬੱਡੀ ਖੇਡਣ ਆ ਰਹੀਆਂ ਟੀਮ ‘ਤੇ ਫਾਇਰਿੰਗ ਕਰ ਦਿੱਤੀ | ਇਸ ਦੌਰਾਨ ਇੱਕ ਨੌਜਵਾਨ ਨੂੰ ਗੋਲੀ ਲੱਗੀ ਹੈ | ਜਿਸ ਨੂੰ ਹਸਪਤਾਲ ਲਿਜਾਇਆ ਗਿਆ | ਉਕਤ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ |
ਲੋਕਾਂ ਨੇ ਕਿਹਾ ਕਿ ਫਾਇਰਿੰਗ ਕਰਨ ਤੋਂ ਬਾਅਦ 3 ਹਮਲਾਵਰ ਮੋਟਰਸਾਈਕਲ ‘ਤੇ ਫਰਾਰ ਹੋ ਗਏ | ਉਨ੍ਹਾਂ ਵੱਲੋਂ 6 ਤੋਂ 8 ਫਾਇਰ ਕੀਤੇ ਗਏ ਸਨ | ਦੱਸਿਆ ਜਾ ਰਿਹਾ ਹੈ ਕਿ ਪੰਜਾਬ ਗਾਇਕ ਮਨਕੀਰਤ ਔਲਖ ਨੇ ਵੀ ਇਸ ਮੈਚ ‘ਚ ਸ਼ਾਮਲ ਹੋਣਾ ਸੀ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ‘ਚ ਲੱਗੇ ਕੈਮਰਿਆਂ ਤੋਂ ਰਿਕਾਰਡਿੰਗਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
Read More: ਗੋਲੀਬਾਰੀ ‘ਚ ਜ਼ਖਮੀ ਹੋਏ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ




