ਬੈਕਫਿੰਕੋ

ਬੈਕਫਿੰਕੋ ਵੱਲੋਂ 19 ਦਸੰਬਰ 2025 ਤੱਕ ਪੱਛੜੀਆਂ ਸ਼੍ਰੇਣੀਆਂ ਲਈ 4.51 ਕਰੋੜ ਰੁਪਏ ਦੇ ਕਰਜੇ ਮਨਜ਼ੂਰ

ਚੰਡੀਗੜ੍ਹ, 20 ਦਸੰਬਰ 2025: ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ‘ਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਦਿੱਤੇ ਜਾਂਦੇ ਹਨ।

ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1047 ਲਾਭਪਾਤਰੀਆਂ ਨੂੰ 26.12 ਕਰੋੜ ਰੁਪਏ ਕਰਜੇ ਦਾ ਟੀਚਾ ਰੱਖਿਆ ਹੈ, ਜਿਸ ਦੇ ਵਿਰੁੱਧ 1-4-2025 ਤੋਂ 30-11-2025 ਤੱਕ 219 ਲਾਭਪਾਤਰੀਆਂ ਨੂੰ 7.22 ਕਰੋੜ ਰੁਪਏ ਦੇ ਕਰਜੇ ਵੰਡੇ ਗਏ ਅਤੇ ਸਿੱਧਾ ਕਰਜਾ ਸਕੀਮ ਅਧੀਨ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 18 ਲਾਭਪਾਤਰੀਆਂ ਨੂੰ 35.80 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ।

ਇਸ ਵਿੱਤੀ ਸਾਲ ਦੌਰਾਨ ਦੋਵਾਂ ਕਰਜਾ ਸਕੀਮਾਂ ਅਧੀਨ 237 ਲਾਭਪਾਤਰੀਆਂ ਨੂੰ ਕੁੱਲ 7.58 ਕਰੋੜ ਰੁਪਏ ਦੇ ਕਰਜੇ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਦਿੱਤੇ ਜਾ ਚੁੱਕੇ ਹਨ। ਐਨ.ਐਮ.ਡੀ. ਸਕੀਮ ਅਧੀਨ 19 ਦਸੰਬਰ 2025 ਤੱਕ ਕੁੱਲ 129 ਲਾਭਪਾਤਰੀਆਂ ਦੇ 4.51 ਕਰੋੜ ਰੁਪਏ ਦੇ ਕਰਜੇ ਮਨਜ਼ੂਰ ਕੀਤੇ ਜਾ ਚੁੱਕੇ ਹਨ।

Read More: ਪੰਜਾਬ ਸਰਕਾਰ ਫੋਨਾਂ ਤੋਂ ਬੱਸ ਟਿਕਟਾਂ ਬੁੱਕ ਕਰਨ ਸੰਬੰਧੀ ਨਵੀਂ ਐਪ ਕਰੇਗੀ ਲਾਂਚ

ਵਿਦੇਸ਼

Scroll to Top