Punjab Police recruitment 2025

ਜੇਲ੍ਹ ਵਿਭਾਗ ‘ਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਦਸੰਬਰ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇ |

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸਐਸਐਸ) ਬੋਰਡ ਰਾਹੀਂ ਭਰੀਆਂ ਜਾਣਗੀਆਂ I ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ। ਹਰਪਾਲ ਚੀਮਾ ਨੇ ਕਿਹਾ ਕਿ ਮਨਜ਼ੂਰ ਭਰਤੀ ‘ਚ 7 ਵਾਰਡਰ ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸਾਮੀਆਂ ਦੀ ਤੁਰੰਤ ਭਰਤੀ ਜ਼ਰੂਰੀ ਹੈ। ਪੰਜਾਬ ਸਰਕਾਰ ਮੁਤਾਬਕ ਜੇਲ੍ਹ ਵਿਭਾਗ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਗਾਰਡਿੰਗ ਕਰਮਚਾਰੀਆਂ ਨੂੰ ਦੋਹਰੀ ਸ਼ਿਫਟਾਂ ‘ਚ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਭਰਤੀ ਨੂੰ ਪ੍ਰਵਾਨਗੀ ਦੇਣ ਦਾ ਮੁੱਖ ਉਦੇਸ਼ ਮੌਜੂਦਾ ਸਟਾਫ ‘ਤੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਅਸਥਾਈ ਸਟਾਫ ਦੀ ਜਗ੍ਹਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨਾ ਹੈ।

Read More: ਡਿਊਟੀ ‘ਚ ਲਾਪਰਵਾਹੀ ਤੇ ਗੈਰ-ਜ਼ਿੰਮੇਵਾਰੀ ਦੇ ਦੋਸ਼ਾਂ ਹੇਠ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਅਤੇ ਕਰਮਚਾਰੀਆਂ ਮੁਅੱਤਲ

ਵਿਦੇਸ਼

Scroll to Top