ਟੇਬਲ ਟੈਨਿਸ ਟੂਰਨਾਮੈਂਟ

31 ਦਸੰਬਰ ਨੂੰ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ

ਚੰਡੀਗੜ੍ਹ, 25 ਦਸੰਬਰ 2025: ਚੰਡੀਗੜ੍ਹ ਦੇ ਟੇਬਲ ਟੈਨਿਸ ਹਾਲ, ਸੈਕਟਰ-23 ਵਿਖੇ ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ 2026 ਤੱਕ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ 2025 ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।

ਇਸ ਸੰਬੰਧੀ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਟਰਾਇਲਾਂ ‘ਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ‘ਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ‘ਚ ਕੰਮ ਕਰਦੇ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ‘ਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ‘ਤੇ ਕੀਤੀ ਜਾਵੇਗੀ।

Read More: ਖੇਡਾਂ ਵਤਨ ਪੰਜਾਬ ਦੀਆਂ 2023 ਦੇ ਚੌਥੇ ਦਿਨ ਫੁੱਟਬਾਲ, ਚੈਸ, ਵਾਲੀਬਾਲ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ

ਵਿਦੇਸ਼

Scroll to Top