ਕਰਨਲ ਬਾਠ ਮਾਮਲਾ

ਕਰਨਲ ਬਾਠ ਦੀ ਕੁੱ.ਟ.ਮਾ.ਰ ਮਾਮਲੇ ‘ਚ ਚਾਰ ਪੁਲਿਸ ਅਧਿਕਾਰੀਆਂ ਸਮੇਤ 8 ਜਣਿਆਂ ਖ਼ਿਲਾਫ ਦੋਸ਼ ਤੈਅ

ਪਟਿਆਲਾ, 26 ਦਸੰਬਰ 2025: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਬੀਤੇ ਦਿਨ ਸੀਬੀਆਈ ਨੇ ਅਦਾਲਤ ‘ਚ ਚਲਾਨ ਪੇਸ਼ ਕੀਤਾ | ਚਲਾਨ ‘ਚ ਉਕਤ ਕੁੱਟਮਾਰ ਮਾਮਲੇ ‘ਚ ਨਾਮਜਦ ਚਾਰ ਪੁਲਿਸ ਅਧਿਕਾਰੀਆਂ ਸਮੇਤ ਅੱਠ ਵਿਅਕਤੀਆਂ ਦੇ ਵਿਰੁੱਧ ਦੋਸ਼ ਤੈਅ ਕੀਤੇ ਗਏ ਹਨ। ਇਸ ਮਾਮਲੇ ‘ਤੇ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਪਟਿਆਲਾ ਵਿਖੇ ਪ੍ਰੈਸ ਕਾਨਫਰਸ ਸੱਦ ਕੇ ਮੀਡੀਆ ਅਤੇ ਮੌਜੂਦਾ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ |

ਜਸਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੁੱਟਮਾਰ ਮਾਮਲੇ ‘ਚ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇਗੀ | ਮਾਣਯੋਗ ਅਦਾਲਤ ਨੇ ਪੁਲਿਸ ਅਧਿਕਾਰੀਆਂ ਦੇ ਖਿਲਾਫ਼ ਦੋਸ਼ ਤੈਅ ਕੀਤੇ ਗਏ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਨ੍ਹਾਂ ਪੁਲਿਸ ਅਧਿਕਾਰੀਆਂ ਨੇ ਕਿਸ ਤਰ੍ਹਾਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਜਸਵਿੰਦਰ ਕੌਰ ਨੇ ਕਿਹਾ ਕਿ ਉਹ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਵਾਲੇ ਸਾਬਕਾ ਐਸਐਸਪੀ ਪਟਿਆਲਾ ਨਾਨਕ ਸਿੰਘ ਦੇ ਖਿਲਾਫ਼ ਵੀ ਕਾਰਵਾਈ ਨਾ ਹੋਣ ਤੱਕ ਸੰਘਰਸ਼ ਕਰਦੇ ਰਹਿਣਗੇ।

Read More: ਕਰਨਲ ਪੁਸ਼ਪਿੰਦਰ ਬਾਠ ’ਤੇ ਹਮਲੇ ਮਾਮਲੇ ‘ਚ ਵੱਡੀ ਕਾਰਵਾਈ, 4 ਇੰਸਪੈਕਟਰ ਸਣੇ 12 ਪੁਲਿਸ ਮੁਲਾਜ਼ਮ ਸਸਪੈਂਡ

ਵਿਦੇਸ਼

Scroll to Top