Fatehgarh Sahib News

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੈ: ਅਮਨ ਅਰੋੜਾ

ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 27 ਦਸੰਬਰ 2025: Fatehgarh Sahib News: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਉਨ੍ਹਾਂ ਕਿਹਾ ਕਿ ਕਿਉਂ ਇਹ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ।

ਕੈਬੀਨਟ ਮੰਤਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ |

ਊਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਨੇ ਵੀ ਵੀਰ ਬਾਲ ਦਿਵਸ ਦਾ ਨਾਮ ਬਦਲ ਕੇ ਸਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ, ਤਾਂ ਜੋ ਦੇਸ਼ ਵਿਦੇਸ਼ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਧਾਰਮਿਕ ਸੰਵੇਦਨਸ਼ੀਲਤਾ ਦਾ ਪੂਰਾ ਆਦਰ ਕੀਤਾ ਜਾ ਸਕੇ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬਹੁਤ ਹੀ ਛੋਟੀ ਉਮਰ ‘ਚ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਸ਼ਹਾਦਤ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਅਟੁੱਟ ਸਰੋਤ ਹੈ ਅਤੇ ਇਹ ਅਨਿਆਂ ਅਤੇ ਜ਼ੁਲਮ ਦੇ ਖ਼ਿਲਾਫ ਡਟ ਕੇ ਖੜ੍ਹੇ ਰਹਿਣ ਦਾ ਪ੍ਰਤੀਕ ਹੈ।

ਮੰਤਰੀ ਨੇ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ, ਸਿੱਖ ਇਤਿਹਾਸ ਦਾ ਇਕ ਪਵਿੱਤਰ ਸਥਾਨ ਹੋਣ ਦੇ ਨਾਤੇ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਧਾਰਮਿਕਤਾ, ਬਹਾਦਰੀ ਅਤੇ ਨਿਸ਼ਕਾਮਤਾ ਦੀ ਵਿਰਾਸਤ ਅੱਜ ਵੀ ਪੀੜ੍ਹੀ ਦਰ ਪੀੜ੍ਹੀ ਰਾਹ ਦਰਸਾਉਂਦੀ ਹੈ।

Read More: ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਵਿਦੇਸ਼

Scroll to Top