ਅੰਮ੍ਰਿਤਸਰ , 27 ਦਸੰਬਰ 2025: ਅੰਮ੍ਰਿਤਸਰ ‘ਚ ਤਾਇਨਾਤ ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਇੱਕ ਉਸਾਰੀ ਕੰਪਨੀ ਤੋਂ ਬਾਅਦ ਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਸੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮੁਅੱਤਲੀ ਸੰਬੰਧੀ ਕੋਈ ਹੁਕਮ ਸਾਹਮਣੇ ਨਹੀਂ ਆਇਆ।
ਲਖਬੀਰ ਸਿੰਘ ਨੂੰ ਇਸ ਸਾਲ ਅਪ੍ਰੈਲ ‘ਚ ਵਿਜੀਲੈਂਸ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਹ 25 ਜੂਨ, 2025 ਨੂੰ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਾਲੀ ਟੀਮ ਦੇ ਮੁਖੀ ਸਨ। ਸਿਰਫ਼ ਨੌਂ ਮਹੀਨਿਆਂ ਦੇ ਅੰਦਰ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਮੁਅੱਤਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਮੀਡੀਆ ਨਾਲ ਗੱਲ ਕਰਦੇ ਹੋਏ ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਨੇ ਕਿਹਾ ਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਨਾ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਕੋਈ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਆਪਣੀ ਮੁਅੱਤਲੀ ਬਾਰੇ ਸਿਰਫ਼ ਇੰਟਰਨੈੱਟ ਅਤੇ ਖ਼ਬਰਾਂ ਰਾਹੀਂ ਹੀ ਪਤਾ ਲੱਗਾ।
Read More: ਹਿਮਾਚਲ ਦੇ IG ਜ਼ਹੂਰ ਜ਼ੈਦੀ ਦੀ ਉਮਰ ਕੈਦ ਦੀ ਸ਼ਜਾ ਮੁਅੱਤਲ, ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਮਿਲੀ ਜ਼ਮਾਨਤ




